BJP 41st Foundation Day:: ਭਾਜਪਾ ਅੱਜ ਆਪਣਾ ਸਥਾਪਨਾ ਦਿਵਸ ਮਨਾ ਰਹੀ ਹੈ । ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਰਕਰਾਂ ਨੂੰ ਸੰਬੋਧਿਤ ਕਰਨਗੇ । ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਭਾਜਪਾ ਦੇ ਸਥਾਪਨਾ ਦੇ ਉਦੇਸ਼ ਨੂੰ ਉਜਾਗਰ ਕਰਦੇ ਹੋਏ ਸਵੇਰੇ 10.30 ਵਜੇ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਨਗੇ। ਭਾਜਪਾ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ ਪੀ ਨੱਡਾ ਵੀ ਵਰਕਰਾਂ ਨੂੰ ਸੰਬੋਧਿਤ ਕਰਨਗੇ । ਉਹ ਸਵੇਰੇ 10 ਵਜੇ ਦਿੱਲੀ ਵਿਖੇ ਪਾਰਟੀ ਦਫਤਰ ਵਿੱਚ ਦੀਨ ਦਿਆਲ ਉਪਾਧਿਆਏ ਅਤੇ ਸ਼ਿਆਮਾ ਪ੍ਰਸਾਦ ਮੁਖਰਜੀ ਦੀਆਂ ਮੂਰਤੀਆਂ ‘ਤੇ ਫੁੱਲ ਭੇਟ ਕਰਨਗੇ । ਸਥਾਪਨਾ ਦਿਵਸ ਦੇ ਮੌਕੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਡਾ ਨੇ ਟਵੀਟ ਕਰਕੇ ਵਰਕਰਾਂ ਨੂੰ ਵਧਾਈ ਦਿੱਤੀ ਹੈ।
ਇਸ ਮੌਕੇ ਭਾਜਪਾ ਅੱਜ ਆਪਣਾ ਸਥਾਪਨਾ ਦਿਵਸ ਮਨਾ ਰਹੀ ਹੈ । ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਰਕਰਾਂ ਨੂੰ ਸੰਬੋਧਿਤ ਕਰਨਗੇ । ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸਿੰਗ ਨੇ ਟਵੀਟ ਕਰਦਿਆਂ ਲਿਖਿਆ, “ਸਾਰੇ ਵਰਕਰਾਂ ਨੂੰ BJP ਦੇ ਸਥਾਪਨਾ ਦਿਵਸ ਦੀਆਂ ਵਧਾਈਆਂ । ਆਪਣੇ ਖੂਨ ਪਸੀਨੇ ਸਿੰਚਾਈ ਕਰ ਕੇ BJP ਨੂੰ ਇੱਕ ਵਿਸ਼ਾਲ ਰੁੱਖ ਬਣਾਉਣ ਵਾਲੇ ਉਨ੍ਹਾਂ ਸਾਰੇ ਮਹਾਂਪੁਰਸ਼ਾਂ ਨੂੰ ਮੈਂ ਸਲਾਮ ਕਰਦਾ ਹਾਂ। ਰਾਸ਼ਟਰਵਾਦੀ ਵਿਚਾਰਧਾਰਾ, ਅੰਤਿਯੋਦਿਆ ਅਤੇ ਮੋਦੀ ਜੀ ਦੀ ਅਗਵਾਈ ਹੇਠ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਲਈ ਭਾਜਪਾ ਲਗਾਤਾਰ ਯਤਨਸ਼ੀਲ ਹੈ।”
ਉੱਥੇ ਹੀ ਦੂਜੇ ਪਾਸੇ ਜੇਪੀ ਨੱਡਾ ਨੇ ਟਵੀਟ ਕਰਦਿਆਂ ਲਿਖਿਆ, “ਭਾਜਪਾ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਮੈਂ ਸੰਗਠਨ ਦੇ ਉਨ੍ਹਾਂ ਸਾਰੇ ਮਹਾਂਪੁਰਸ਼ਾਂ ਨੂੰ ਨਮਨ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਆਪ ਨੂੰ ਸਮਰਪਣ ਕਰ ਕੇ ਪਾਰਟੀ ਨੂੰ ਇਸ ਵੈਭਵ ਤੱਕ ਪਹੁੰਚਾਇਆ ਹੈ। ਭਾਜਪਾ ਇੱਕ ਅਜਿਹਾ ਸੰਗਠਨ ਹੈ ਜਿਸਦੇ ਮੈਂਬਰਾਂ ਲਈ ਪਾਰਟੀ ਹੀ ਪਰਿਵਾਰ ਹੈ।”
ਦੱਸ ਦੇਈਏ ਕਿ 6 ਅਪ੍ਰੈਲ 1980 ਨੂੰ ਭਾਜਪਾ ਦੀ ਸਥਾਪਨਾ ਹੋਈ ਸੀ । ਸਥਾਪਨਾ ਦਿਵਸ ਦੇ ਮੌਕੇ ‘ਤੇ ਸਾਰੇ ਪਾਰਟੀ ਅਧਿਕਾਰੀ ਅਤੇ ਵਰਕਰ ਆਪੋ-ਆਪਣੇ ਘਰਾਂ ‘ਤੇ ਪਾਰਟੀ ਦਾ ਝੰਡਾ ਲਗਾਉਣਗੇ । ਰਾਜ ਦੇ ਮੁੱਖ ਦਫ਼ਤਰ ‘ਤੇ ਐਲਈਡੀ ਸਕ੍ਰੀਨ ਰਾਹੀਂ ਵਰਕਰ ਪ੍ਰਧਾਨ ਮੰਤਰੀ ਦਾ ਸੰਦੇਸ਼ ਸੁਣਨਗੇ । ਉੱਤਰ ਪ੍ਰਦੇਸ਼ ਵਿੱਚ ਪਾਰਟੀ ਦੇ ਸੂਬਾ ਹੈੱਡਕੁਆਰਟਰਾਂ ਸਮੇਤ ਸਾਰੇ ਖੇਤਰੀ, ਜ਼ਿਲ੍ਹਾ ਅਤੇ ਮਹਾਂਨਗਰ ਦਫਤਰਾਂ ‘ਤੇ ਸਥਾਪਨਾ ਦਿਵਸ ਪ੍ਰੋਗਰਾਮ ਹੋਵੇਗਾ । ਯੂਪੀ ਵਿੱਚ ਵੀ ਵਰਕਰ ਪੀਐਮ ਮੋਦੀ ਅਤੇ ਜੇਪੀ ਨੱਡਾ ਦਾ ਸੰਬੋਧਨ ਡਿਜੀਟਲ ਮਾਧਿਅਮ ਰਾਹੀਂ ਸੁਣਨਗੇ।