ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਹੋ ਚੁੱਕੀ ਹੈ, ਜਿਸ ਤੋਂ ਬੜਾ ਹੁਣ ਇਸਦੇ ਲਈ 10 ਜੂਨ ਨੂੰ ਚੋਣਾਂ ਹੋਣਗੀਆਂ। ਪੈ ਵੋਟਿੰਗ ਤੋਂ ਪਹਿਲਾਂ ਕੁਝ ਰਾਜਾਂ ਦੇ ਸਮੀਕਰਨ ਕਾਫ਼ੀ ਦਿਲਚਸਪ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਹੁਣ ਪਾਰਟੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਹੁਣ ਭਾਜਪਾ ਵੱਲੋਂ ਕੁਝ ਰਾਜਾਂ ਦੇ ਲਈ ਇੰਚਾਰਜ ਬਣਾਏ ਗਏ ਹਨ। ਜਿਨ੍ਹਾਂ ‘ਤੇ ਰਾਜ ਸਭਾ ਚੋਣਾਂ ਵਿੱਚ ਵੋਟਿੰਗ ਤੱਕ ਹਰ ਤਰ੍ਹਾਂ ਦੇ ਸਮੀਕਰਨਾਂ ਨੂੰ ਸਾਧਣ ਤੇ ਵਿਧਾਇਕਾਂ ਦੀ ਘੇਰਾਬੰਦੀ ਦੀ ਜ਼ਿੰਮੇਵਾਰੀ ਹੋਵੇਗੀ।

ਦੱਸ ਦੇਈਏ ਕਿ ਭਾਜਪਾ ਵੱਲੋਂ ਰਾਜਸਥਾਨ ਚੋਣਾਂ ਲਈ ਨਰਿੰਦਰ ਸਿੰਘ ਤੋਮਰ ਨੂੰ ਇੰਚਾਰਜ ਬਣਾਇਆ ਗਿਆ ਹੈ। ਉੱਥੇ ਹੀ ਹਰਿਆਣਾ ਦੀ ਜ਼ਿੰਮੇਵਾਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਸੌਂਪੀ ਗਈ ਹੈ। ਇਨ੍ਹਾਂ ਤੋਂ ਇਲਾਵਾ ਕਿਸ਼ਨ ਰੈੱਡੀ ਨੂੰ ਕਰਨਾਟਕ ਤੇ ਅਸ਼੍ਵਿਨੀ ਵੈਸ਼ਨਵ ਨੂੰ ਮਹਾਰਾਸ਼ਟਰ ਰਾਜ ਸਭਾ ਚੋਣਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
