ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਅੱਜ ਮੁੱਖ ਮੰਤਰੀ ਦਾ ਨਾਮ ਐਲਾਨਿਆ ਜਾਵੇਗਾ। ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ 2 ਕੇਂਦਰੀ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਰਵੀਸ਼ੰਕਰ ਪ੍ਰਸਾਦ ਅਤੇ ਪਾਰਟੀ ਦੇ ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ ਨੂੰ ਕੇਂਦਰੀ ਆਬਜ਼ਰਬਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਭਾਜਪਾ ਵਿਧਾਇਕਾਂ ਦੀ ਬੈਠਕ ਬੁੱਧਵਾਰ ਸ਼ਾਮ ਕਰੀਬ 7 ਵਜੇ ਪੰਤ ਮਾਰਗ ਸਥਿਤ ਸੂਬਾ ਪਾਰਟੀ ਹੈੱਡਕੁਆਰਟਰ ‘ਤੇ ਸ਼ੁਰੂ ਹੋਣ ਵਾਲੀ ਹੈ, ਜਿੱਥੇ 48 ਨਵੇਂ ਚੁਣੇ ਗਏ ਵਿਧਾਇਕ ਦਿੱਲੀ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਕਰਨਗੇ।
ਇਹ ਵੀ ਪੜ੍ਹੋ : ਸਮਾਣਾ-ਭਵਾਨੀਗੜ੍ਹ ਰੋਡ ‘ਤੇ ਵਾਪਰਿਆ ਹਾ.ਦਸਾ, ਟਰਾਲੇ ਤੇ ਪਿਕਅੱਪ ਗੱਡੀ ਦੀ ਹੋਈ ਟੱ.ਕਰ, ਇੱਕ ਦੀ ਮੌ.ਤ
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ- “ਭਾਜਪਾ ਦੇ ਸੰਸਦੀ ਬੋਰਡ ਨੇ ਦਿੱਲੀ ਰਾਜ ਵਿੱਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਆਬਜ਼ਰਵਰ ਵਜੋਂ ਰਵੀ ਸ਼ੰਕਰ ਪ੍ਰਸਾਦ, ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ ਨੂੰ ਨਿਯੁਕਤ ਕੀਤਾ ਹੈ।”
ਵੀਡੀਓ ਲਈ ਕਲਿੱਕ ਕਰੋ -:
