Bjp got fir against kejriwal: ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਵਿਵਾਦਤ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਦਿੱਤੀਆਂ ਸਨ ਅਤੇ ਚੇਤਾਵਨੀ ਦਿੱਤੀ ਕਿ ਤੁਹਾਨੂੰ ‘ਅੰਗਰੇਜ਼ਾਂ ਨਾਲੋਂ ਭੈੜਾ’ ਨਹੀਂ ਹੋਣਾ ਚਾਹੀਦਾ। ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜਨ ਦੇ ਕਾਰਨ ਹੁਣ ਭਾਜਪਾ ਦੇ ਵਿਧਾਇਕਾ ਨੇ ਦਿੱਲੀ ਦੇ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਵਿਖੇ ਇੱਕ ਸ਼ਿਕਾਇਤ ਦਰਜ ਕਰਵਾਈ ਹੈ। ਦਿੱਲੀ ਭਾਜਪਾ ਦੇ ਆਈ ਟੀ ਸੈੱਲ ਦੇ ਮੁਖੀ ਅਭਿਸ਼ੇਕ ਦੂਬੇ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਕਿਸਾਨ ਅੰਦੋਲਨ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਦੰਗਾ ਭੜਕਾਉਣ ਦੀ ਸਾਜਿਸ਼ ਰਚ ਰਹੇ ਹਨ।
ਬੀਜੇਪੀ ਨੇਤਾ ਦੁਆਰਾ ਕਰਵਾਈ ਗਈ ਐਫਆਈਆਰ ਵਿੱਚ ਇਹ ਕਿਹਾ ਗਿਆ ਹੈ ਕਿ ਜੇ ਦਿੱਲੀ ਦੇ ਵਿੱਚ ਮਾਹੌਲ ਖਰਾਬ ਹੁੰਦਾ ਹੈ ਤਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਦੇ ਲਈ ਜ਼ਿੰਮੇਵਾਰ ਹੋਣਗੇ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਦਿੱਤੀਆਂ ਸੀ। ਤਾਂ ਹਾਕਮ ਧਿਰ ਦੁਆਰਾ ਸਾਂਝੇ ਕੀਤੇ ਗਏ ਇੱਕ ਵੀਡੀਓ ਵਿੱਚ ਇਹ ਵੇਖਿਆ ਗਿਆ ਕਿ ਦਿੱਲੀ ਸਰਕਾਰ ਨੇ ਕੇਂਦਰ ਦੇ ਕਾਨੂੰਨਾਂ ਵਿਰੁੱਧ ਆਪਣੇ ਤਿੰਨ ਕਾਨੂੰਨਾਂ ਨੂੰ ਰੱਖਿਆ ਅਤੇ ‘ਆਪ’ ਦੇ ਮਹਿੰਦਰ ਗੋਇਲ ਅਤੇ ਸੋਮਨਾਥ ਭਾਰਤੀ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਦੋ ਟੁਕੜਿਆਂ ਵਿੱਚ ਪਾੜ ਦਿੱਤਾ।
ਇਹ ਵੀ ਦੇਖੋ : ਸਿੰਘੁ ਬਾਰਡਰ ਚ ਕਿਸਾਨ ਮੋਰਚਾ ਦੀ ਸਟੇਜ਼ ਅੱਗੇ ਮੁਸਲਿਮ ਭਾਈਚਾਰੇ ਨੇ ਕੀਤੀ ਨਮਾਜ਼ ਅਦਾ