ਜ਼ਿਕਰਯੋਗ ਹੈ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 198 ਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ।
ਸੰਸਦ ਵੱਲੋਂ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਸੀ। ਪਰ ਹੁਣ ਖੇਤੀਬਾੜੀ ਕਾਨੂੰਨਾਂ ਖਿਲਾਫ ਲੜ ਰਹੇ ਕਿਸਾਨਾਂ ਨੂੰ ਪੰਜਾਬ ਭਾਜਪਾ ਆਗੂ ਦੀ ਵੀ ਹਮਾਇਤ ਮਿਲੀ ਹੈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਵਾਪਿਸ ਭੇਜਿਆ ਜਾਵੇ। ਮਹੱਤਵਪੂਰਨ ਗੱਲ ਇਹ ਹੈ ਕਿ ਕਿਸਾਨ ਕਾਨੂੰਨ ਰੱਦ ਕਰਨ ਤੇ ਅੜੇ ਹੋਏ ਹਨ ਜਦਕਿ ਕੇਂਦਰ ਸਰਕਾਰ ਹੁਣ ਤੱਕ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਰੱਦ ਕਰਦੀ ਆਈ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਛੱਡ ਕੇ ਵਿਰੋਧ ਕਰ ਰਹੇ ਕਿਸਾਨਾਂ ਨਾਲ ਸਾਰੇ ਮੁੱਦਿਆਂ ‘ਤੇ ਵਿਚਾਰ ਕੀਤੇ ਜਾ ਸਕਦੇ ਹਨ, ਪਰ ਕਾਨੂੰਨ ਵਾਪਿਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਦੂਜੇ ਪਾਸੇ, ਕਿਸਾਨ ਵੀ ਇਸ ਗੱਲ ‘ਤੇ ਅੜੇ ਹੋਏ ਹਨ ਕਿ ਉਨ੍ਹਾਂ ਦਾ ਪ੍ਰਦਰਸ਼ਨ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ। ਇਸ ਲਈ, ਇਹ ਮਸਲਾ ਅਜੇ ਵੀ ਜਾਰੀ ਹੈ।
ਜੋਸ਼ੀ ਨੇ ਇਹ ਵੀ ਦੱਸਿਆ ਕਿ ਉਹ ਕਈ ਵਾਰ ਪੰਜਾਬ ਭਾਜਪਾ ਦੇ ਨੇਤਾਵਾਂ ਨੂੰ ਦਿੱਲੀ ਜਾ ਕੇ ਕੇਂਦਰੀ ਲੀਡਰਸ਼ਿਪ ਨਾਲ ਕਿਸਾਨਾਂ ਦੇ ਹੱਕ ਵਿੱਚ ਗੱਲਬਾਤ ਕਰਨ ਲਈ ਕਹਿ ਚੁੱਕੇ ਹਨ, ਪਰ ਪੰਜਾਬ ਭਾਜਪਾ ਆਗੂ ਕੇਂਦਰ ਦੇ ਇਸ਼ਾਰੇ ’ਤੇ ਚੱਲ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਜੋਸ਼ੀ ਸੂਬੇ ਵਿੱਚ ਪਾਰਟੀ ਦੇ ਮਜ਼ਬੂਤ ਨੇਤਾ ਹਨ ਅਤੇ ਦੋ ਵਾਰ ਵਿਧਾਇਕ ਤੋਂ ਇਲਾਵਾ ਇੱਕ ਵਾਰ ਕੈਬਨਿਟ ਮੰਤਰੀ ਦਾ ਕਾਰਜਭਾਰ ਸੰਭਾਲ ਚੁੱਕੇ ਹਨ। ਹਾਲਾਂਕਿ ਜੋਸ਼ੀ ਨੇ ਭਾਜਪਾ ਛੱਡਣ ਦੀ ਗੱਲ ਨਹੀਂ ਕੀਤੀ, ਪਰ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਆਵਾਜ਼ ਕਿਸਾਨਾਂ ਦੇ ਹੱਕ ਵਿੱਚ ਬੁਲੰਦ ਹੁੰਦੀ ਰਹੇਗੀ, ਹੁਣ ਜੇਕਰ ਪਾਰਟੀ ਇਸ ਨੂੰ ਪਸੰਦ ਨਹੀਂ ਕਰਦੀ ਤਾਂ ਉਹ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਸਕਦੇ ਹਨ।
ਇਹ ਵੀ ਪੜ੍ਹੋ : ਬੰਗਾਲ ਚੋਣਾਂ ‘ਚ ਹਾਰ ਤੋਂ ਬਾਅਦ BJP ਨੂੰ ਲੱਗੇਗਾ ਇੱਕ ਹੋਰ ਵੱਡਾ ਝੱਟਕਾ, ਅੱਜ ਮਮਤਾ ਨਾਲ ਮੁਲਾਕਾਤ ਕਰ TMC ‘ਚ ਵਾਪਸੀ ਕਰੇਗਾ ਇਹ ਵੱਡਾ ਆਗੂ
ਪਰ ਪਾਰਟੀ ਨੇਤਾ ਦਾ ਬਿਆਨ ਕਿਸਾਨਾਂ ਦੇ ਸਮਰਥਨ ‘ਚ ਆਉਣਾ ਇਸ ਗੱਲ ਦਾ ਸੰਕੇਤ ਹੈ ਕਿ ਜੋਸ਼ੀ ਪਾਰਟੀ ਦੇ ਫੈਸਲੇ ਤੋਂ ਖੁਸ਼ ਨਹੀਂ ਹਨ। ਜੋਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸ ਸਮੇਂ ਤੱਕ ਕਿਸਾਨਾਂ ਦੇ ਸਬਰ ਦੀ ਪਰਖ ਕਰਨਾ ਚਾਹੁੰਦੀ ਹੈ ਕਿਉਂਕਿ ਹੁਣ ਤੱਕ 500 ਕਿਸਾਨ ਸ਼ਹੀਦ ਹੋ ਚੁੱਕੇ ਹਨ। ਹਾਲਾਂਕਿ, ਉਨ੍ਹਾਂ ਦਾ ਮੰਨਣਾ ਸੀ ਕਿ ਸਰਕਾਰ ਦੇ ਕਾਨੂੰਨ ਗਲਤ ਨਹੀਂ ਹਨ, ਪਰ ਜਦੋਂ ਕਿਸਾਨ ਇਸ ਨੂੰ ਪਸੰਦ ਨਹੀਂ ਕਰਦੇ ਤਾਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦਾ ਕਹਿਣਾ ਮੰਨੇ ਅਤੇ ਉਨ੍ਹਾਂ ਨੂੰ ਸਤਿਕਾਰ ਨਾਲ ਵਾਪਿਸ ਭੇਜੇ।
ਇਹ ਵੀ ਦੇਖੋ : ਜੈਂਗੋ ਬਾਬਾ ਨੇ ਰਾਹੁਲ ਤੇ ਸਿੱਧੂ ਬਾਰੇ ਕੀਤੇ ਖੁਲਾਸੇ,ਰਾਹੁਲ ਵਿਆਹ ਕਰਵਾਏ ਫਿਰ ਹੀ ਬਣੇਗਾ PM,ਸਿੱਧੂ ਬਾਰੇ ਭਵਿੱਖਬਾਣੀ