ਉੱਤਰ ਪ੍ਰਦੇਸ਼ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। 25 ਮਾਰਚ ਨੂੰ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਵਿੱਚ ਹੋਵੇਗਾ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀਆਂ ਅਤੇ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ‘ਚ ਉੱਤਰ ਪ੍ਰਦੇਸ਼ ਦੇ ਨਾਮਜ਼ਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁੱਧਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਅਤੇ ਸੂਬੇ ‘ਚ ਸਰਕਾਰ ਬਣਾਉਣ ‘ਤੇ ਚਰਚਾ ਕੀਤੀ। ਇਸੇ ਸਿਲਸਿਲੇ ਵਿੱਚ ਅੱਜ ਭਾਜਪਾ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਇੱਕ ਹੋਰ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਵਿਧਾਇਕ ਦਲ ਰਸਮੀ ਤੌਰ ’ਤੇ ਆਪਣੇ ਆਗੂ ਦੀ ਚੋਣ ਕਰੇਗਾ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਰਾਜ ਵਿੱਚ ਸਰਕਾਰ ਬਣਾਉਣ ਦੀ ਪ੍ਰਕਿਰਿਆ ਲਈ ਪਾਰਟੀ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਇਸ ਬੈਠਕ ‘ਚ ਅਮਿਤ ਸ਼ਾਹ ਦੇ ਨਾਲ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਰਘੁਵਰ ਦਾਸ ਵੀ ਮੌਜੂਦ ਰਹਿਣਗੇ। ਉੱਤਰ ਪ੍ਰਦੇਸ਼ ‘ਚ ਭਾਜਪਾ ਦੀ ਜਿੱਤ ਤੋਂ ਬਾਅਦ ਸ਼ੁਰੂ ਤੋਂ ਹੀ ਮੁੱਖ ਮੰਤਰੀ ਲਈ ਯੋਗੀ ਆਦਿਤਿਆਨਾਥ ਦਾ ਨਾਂ ਤੈਅ ਸੀ ਪਰ ਸੂਬੇ ‘ਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸਸਪੈਂਸ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: