ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਦਾ ਪਾਰਟੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਦਿਨੀਂ ਸਵਾਮੀ ਪ੍ਰਸਾਦ ਮੌਰਿਆ ਅਤੇ ਦਾਰਾ ਸਿੰਘ ਸਮੇਤ ਕਈ ਅਸਤੀਫ਼ਿਆਂ ਤੋਂ ਬਾਅਦ ਹੁਣ ਫਿਰੋਜ਼ਾਬਾਦ ਦੀ ਸ਼ਿਕੋਹਾਬਾਦ ਵਿਧਾਨ ਸਭਾ ਸੀਟ ਤੋਂ ਭਾਜਪਾ ਵਿਧਾਇਕ ਮੁਕੇਸ਼ ਵਰਮਾ ਨੇ ਬਗਾਵਤ ਕਰ ਦਿੱਤੀ ਹੈ।
ਪਿਛਲੇ ਕੁੱਝ ਦਿਨਾਂ ਵਿੱਚ ਉਹ ਸੱਤਵੇਂ ਵਿਧਾਇਕ ਹਨ ਜਿਨ੍ਹਾਂ ਨੇ ਭਾਜਪਾ ਤੋਂ ਮੂੰਹ ਮੋੜਿਆ ਹੈ। ਵਰਮਾ ਨੇ ਵੀਰਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਕਿਹਾ, ”ਸਵਾਮੀ ਪ੍ਰਸਾਦ ਮੌਰਿਆ ਸਾਡੇ ਨੇਤਾ ਹਨ ਅਤੇ ਉਹ ਜੋ ਵੀ ਫੈਸਲਾ ਕਰਨਗੇ, ਅਸੀਂ ਉਨ੍ਹਾਂ ਦਾ ਸਮਰਥਨ ਕਰਾਂਗੇ।” ਵਰਮਾ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਆਗੂ ਉਨ੍ਹਾਂ ਨਾਲ ਜੁੜਨਗੇ। ਇੱਕ ਟਵੀਟ ਵਿੱਚ ਵਰਮਾ ਨੇ ਕਿਹਾ- ਭਾਜਪਾ ਸਰਕਾਰ ਵੱਲੋਂ 5 ਸਾਲਾਂ ਦੇ ਕਾਰਜਕਾਲ ਦੌਰਾਨ ਦਲਿਤ, ਪਛੜੇ ਅਤੇ ਘੱਟ ਗਿਣਤੀ ਵਰਗ ਦੇ ਨੇਤਾਵਾਂ ਅਤੇ ਜਨ ਪ੍ਰਤੀਨਿਧੀਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਦਲਿਤਾਂ, ਪਛੜੇ ਕਿਸਾਨਾਂ ਅਤੇ ਬੇਰੁਜ਼ਗਾਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਇਸ ਕਾਰਨ ਮੈਂ ਭਾਰਤੀ ਜਨਤਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।
ਭਾਰੀ ਸਮਰਥਨ ਦਾ ਦਾਅਵਾ ਕਰਦੇ ਹੋਏ ਵਰਮਾ ਨੇ ਕਿਹਾ- ‘ਸਾਡੇ ਨਾਲ 100 ਵਿਧਾਇਕ ਹਨ ਅਤੇ ਭਾਜਪਾ ਨੂੰ ਰੋਜ਼ਾਨਾ ਟੀਕਾ ਲੱਗੇਗਾ।’ ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਦਲਿਤਾਂ ਅਤੇ ਪਿਛੜਿਆਂ ਦਾ ਕੋਈ ਸਨਮਾਨ ਨਹੀਂ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿਛੜੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਨੌਕਰੀਆਂ ਨਹੀਂ ਦੇਣ ਦਿੱਤੀਆਂ ਗਈਆਂ। ਵਰਮਾ ਨੇ ਕਿਹਾ ਕਿ ਭਾਜਪਾ ਦਲਿਤ, ਘੱਟ ਗਿਣਤੀ ਅਤੇ ਪਛੜੇ ਵਰਗ ਦੀ ਵਿਰੋਧੀ ਹੈ।
ਵੀਡੀਓ ਲਈ ਕਲਿੱਕ ਕਰੋ -: