Bjp mp sanjay jaiswal gives : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ 80 ਵਾਂ ਦਿਨ ਹੈ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਪਰ ਹੁਣ ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ। ਇਸ ਵੇਲੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤੱਕ ਸੰਘਰਸ਼ ਜਾਰੀ ਲਗਾਤਾਰ ਜਾਰੀ ਹੈ। ਅੱਜ ਫਿਰ ਖੇਤੀਬਾੜੀ ਕਾਨੂੰਨ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਸੰਸਦ ਵਿੱਚ ਉੱਠਿਆ ਹੈ। ਦਰਅਸਲ ਸੰਸਦ ਵਿੱਚ ਬਜਟ ਸੈਸ਼ਨ ‘ਤੇ ਵਿਚਾਰ ਵਟਾਂਦਰੇ ਦੇ ਦੌਰਾਨ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਰੱਖਿਆ ਸੀ। ਇਸ ਦੌਰਾਨ ਕਈ ਹੋਰ ਸੰਸਦ ਮੈਂਬਰ ਵੀ ਉਨ੍ਹਾਂ ਦੇ ਨਾਲ ਖੜੇ ਹੋਏ ਅਤੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਮੌਨ ਰੱਖਿਆ। ਇਸ ਦੇ ਕਾਰਨ ਹੁਣ ਭਾਜਪਾ ਸੰਸਦ ਨੇ ਰਾਹੁਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸੰਜੇ ਜੈਸਵਾਲ ਨੇ ਲੋਕ ਸਭਾ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਪ੍ਰਸਤਾਵ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਸੀਂ ਵੇਖਿਆ ਹੈ ਕਿ ਇੱਕ ਸੰਸਦ ਮੈਂਬਰ ਸਾਰਿਆਂ ਨੂੰ ਖੜੇ ਹੋ ਕੇ ਚੁੱਪ ਰਹਿਣ ਦਾ ਆਦੇਸ਼ ਦੇ ਰਿਹਾ ਹੈ। ਕੁੱਝ ਸੰਸਦ ਮੈਂਬਰਾਂ ਨੇ ਅਜਿਹਾ ਕੀਤਾ। ਲੋਕ ਸਭਾ ਨੂੰ ਇਸ ‘ਤੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਖੜ੍ਹੇ ਹੋਣ ਵਾਲੇ ਸੰਸਦ ਮੈਂਬਰਾਂ ਨੇ ਸਦਨ ਦਾ ਅਪਮਾਨ ਕੀਤਾ ਹੈ। ਇਸ ਕਾਰਨ ਸ਼ੁੱਕਰਵਾਰ ਰਾਤ ਨੂੰ ਸਦਨ ‘ਚ ਕਾਫੀ ਹੰਗਾਮਾ ਵੀ ਹੋਇਆ। ਭਾਜਪਾ ਸੰਸਦ ਸੰਜੇ ਜੈਸਵਾਲ ਨੇ ਸਦਨ ਵਿੱਚ ਇਹ ਮੁੱਦਾ ਚੁੱਕਿਆ। ਭਾਜਪਾ ਦੇ ਚੀਫ਼ ਵ੍ਹਿਪ ਰਾਕੇਸ਼ ਸਿੰਘ ਨੇ ਰਾਹੁਲ ਉੱਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਸਦਨ ਦੀ ਇੱਜ਼ਤ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਦੇਖੋ : ਮੋਬਾਇਲ ‘ਚ Save ਕਰਕੇ ਰੱਖਿਓ ਇਹ ਵੀਡੀਓ, ਜੇ ਕੋਈ ਚੁੱਕੇ ਅੰਦੋਲਨ ‘ਤੇ ਸਵਾਲ ਤਾਂ ਦਿਖਾਇਓ ਜਰੂਰ !