ਝਾਰਖੰਡ ਦੇ ਰਾਂਚੀ ‘ਚ ਚੱਲ ਰਹੀ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਬ੍ਰਜ ਭੂਸ਼ਣ ਸ਼ਰਨ ਸਿੰਘ ਨੇ ਸਟੇਜ ‘ਤੇ ਇਕ ਨੌਜਵਾਨ ਪਹਿਲਵਾਨ ਨੂੰ ਥੱਪੜ ਮਾਰ ਦਿੱਤਾ। ਇਹ ਘਟਨਾ ਰਾਂਚੀ ਦੇ ਖੇਡ ਪਿੰਡ ਦੇ ਸ਼ਹੀਦ ਗਣਪਤ ਰਾਏ ਇਨਡੋਰ ਸਟੇਡੀਅਮ ਵਿੱਚ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਮੁਕਾਬਲੇ ਦੌਰਾਨ ਵਾਪਰੀ। ਨੌਜਵਾਨ ਪਹਿਲਵਾਨ ਨੂੰ ਥੱਪੜ ਮਾਰਨ ਦੀ ਇਹ ਵੀਡੀਓ ਵਾਇਰਲ ਹੋ ਗਈ ਹੈ।

ਅੰਡਰ-15 ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ਦੀ ਵਾਇਰਲ ਵੀਡੀਓ ‘ਚ ਉੱਤਰ ਪ੍ਰਦੇਸ਼ ਦੇ ਭਾਜਪਾ ਸੰਸਦ ਮੈਂਬਰ ਨੂੰ ਨੌਜਵਾਨ ਪਹਿਲਵਾਨ ਨੂੰ ਵਾਰ-ਵਾਰ ਥੱਪੜ ਮਾਰਦੇ ਦੇਖਿਆ ਜਾ ਸਕਦਾ ਹੈ। ਮੀਡੀਆ ਰਿਪੋਰਟ ਮੁਤਾਬਕ ਜਿਸ ਨੌਜਵਾਨ ਨੂੰ ਥੱਪੜ ਮਾਰਿਆ ਗਿਆ, ਉਸ ਦੀ ਉਮਰ 15 ਸਾਲ ਤੋਂ ਵੱਧ ਸੀ। ਉਸ ਦੀ ਉਮਰ ਨੂੰ ਦੇਖਦੇ ਹੋਏ, ਉਸ ਨੂੰ ਮੁਕਾਬਲੇ ਤੋਂ ਅਯੋਗ ਕਰ ਦਿੱਤਾ ਗਿਆ ਸੀ। ਉਸ ਪਹਿਲਵਾਨ ਨੇ ਪ੍ਰਤੀਯੋਗਿਤਾ ਦੀ ਤਕਨੀਕੀ ਟੀਮ ਦੇ ਸਾਹਮਣੇ ਪਹਿਲਾਂ ਇਤਰਾਜ਼ ਜਤਾਇਆ, ਇਸ ਤੋਂ ਬਾਅਦ ਪਹਿਲਵਾਨ ਨੇ ਸਟੇਜ ‘ਤੇ ਪਹੁੰਚ ਕੇ ਯੂਨੀਅਨ ਦੇ ਪ੍ਰਧਾਨ ਬ੍ਰਜ ਭੂਸ਼ਣ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਭਾਜਪਾ ਸਾਂਸਦ ਦਾ ਆਪਾ ਖੋਹ ਬੈਠਿਆ ਅਤੇ ਨੌਜਵਾਨ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

ਬ੍ਰਜ ਭੂਸ਼ਣ ਸਿੰਘ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਲਈ ਕੋਈ ਥਾਂ ਨਹੀਂ ਹੈ। ਜੇਕਰ ਪਹਿਲਵਾਨ ਨੂੰ ਵੱਡੀ ਉਮਰ ਦੇ ਹੋਣ ਦੇ ਬਾਵਜੂਦ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਂਦੀ ਤਾਂ ਇਸ ਦਾ ਹੋਰ ਪਹਿਲਵਾਨਾਂ ‘ਤੇ ਬੁਰਾ ਪ੍ਰਭਾਵ ਪੈਂਦਾ। ਝਾਰਖੰਡ ਕੁਸ਼ਤੀ ਸੰਘ ਦੇ ਪ੍ਰਧਾਨ ਭੋਲਾਨਾਥ ਨੇ ਵੀ ਇਸ ਗੱਲ ਦਾ ਸਮਰਥਨ ਕੀਤਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਓਵਰਏਜ ਇਕ ਵੱਡੀ ਸਮੱਸਿਆ ਹੈ, ਸਪੋਰਟਸ ਅਥਾਰਟੀ ਨੂੰ ਇਸ ‘ਤੇ ਗੌਰ ਕਰਕੇ ਇਸ ‘ਤੇ ਰੋਕ ਲਗਾਉਣੀ ਚਾਹੀਦੀ ਹੈ। ਰਾਂਚੀ ‘ਚ ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ (ਅੰਡਰ-15 ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ) ਦੌਰਾਨ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਭਾਜਪਾ ਦੇ ਸੰਸਦ ਮੈਂਬਰ ਨੌਜਵਾਨ ਪਹਿਲਵਾਨ ਦੀ ਕੁੱਟਮਾਰ ਕਰ ਰਹੇ ਹਨ। ਬ੍ਰਜ ਭੂਸ਼ਣ ਸ਼ਰਨ ਸਿੰਘ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵੀ ਹਨ। ਬ੍ਰਿਜ ਭੂਸ਼ਣ ਸ਼ਰਨ ਸਿੰਘ (64) ਯੂਪੀ ਦੇ ਕੈਸਰਗੰਜ ਤੋਂ ਲੋਕ ਸਭਾ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਇਸ ਤੋਂ ਇਲਾਵਾ ਉਹ ਗੋਂਡਾ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”























