ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ, ਸੰਯੁਕਤ ਕਿਸਾਨ ਮੋਰਚਾ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਤਕਰੀਬਨ ਪਿਛਲੇ ਇੱਕ ਸਾਲ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਸੰਗਠਨਾਂ ਨੇ ਅੱਜ ਭਾਵ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਜਿਸ ਨੂੰ ਕਈ ਰਾਜਨੀਤਕ ਪਾਰਟੀਆਂ ਨੇ ਵੀ ਸਮਰਥਨ ਦਿੱਤਾ ਹੈ।
ਉੱਥੇ ਹੀ ਹੁਣ ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਗੰਨਾ ਕਿਸਾਨਾਂ ਨਾਲ ਜੁੜੇ ਮੁੱਦੇ ਨੇ ਗਰਮਾਉਣਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਹੁਣ ਰਾਜ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਗੰਨੇ ਦਾ ਰੇਟ ਵਧਾ ਕੇ 400 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਵਰੁਣ ਗਾਂਧੀ ਨੇ ਆਪਣੇ ਪੱਤਰ ਵਿੱਚ ਯੂਪੀ ਸਰਕਾਰ ਦਾ ਧੰਨਵਾਦ ਕੀਤਾ ਹੈ ਕਿ ਆਉਣ ਵਾਲੇ ਸੀਜ਼ਨ ਵਿੱਚ ਗੰਨੇ ਦਾ ਰੇਟ 350 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਪਰ ਇਸਦੇ ਨਾਲ ਹੀ ਵਰੁਣ ਗਾਂਧੀ ਨੇ ਇਹ ਵੀ ਕਿਹਾ ਹੈ ਕਿ ਇਸ ਉੱਤੇ ਮੁੜ ਵਿਚਾਰ ਕਰ ਸਰਕਾਰ ਨੂੰ ਆਪਣੀ ਤਰਫੋਂ 50 ਰੁਪਏ ਜੋੜਨੇ ਚਾਹੀਦੇ ਹਨ।
ਇਹ ਵੀ ਪੜ੍ਹੋ : ਮੰਦਭਾਗੀ ਖਬਰ : ਭਾਰਤ ਬੰਦ ਦੌਰਾਨ ਸਿੰਘੂ ਬਾਰਡਰ ‘ਤੇ ਹੋਈ ਇੱਕ ਕਿਸਾਨ ਦੀ ਮੌਤ, ਪੁਲਿਸ ਨੇ ਕਿਹਾ…
ਵਰੁਣ ਗਾਂਧੀ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਗੰਨੇ ਦੀ ਕੀਮਤ ਵਿੱਚ ਕਾਫ਼ੀ ਵਾਧਾ ਹੋਇਆ ਹੈ, ਪਰ ਪਿਛਲੇ ਚਾਰ ਸੀਜ਼ਨਾਂ ਵਿੱਚ ਕੀਮਤ ਵਿੱਚ ਸਿਰਫ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ, ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਗੰਨਾ ਕਿਸਾਨਾਂ ਦੀ ਆਰਥਿਕ ਸਥਿਤੀ ਤਰਸਯੋਗ ਬਣੀ ਹੋਈ ਹੈ, ਉਨ੍ਹਾਂ ਨੂੰ ਗੰਨੇ ਦਾ ਸਹੀ ਮੁੱਲ ਨਹੀਂ ਮਿਲ ਰਿਹਾ, ਇਸ ਲਈ ਉਹ ਕਰਜ਼ੇ ਵਿੱਚ ਹਨ। ਇਸ ਦੇ ਨਾਲ, ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਗੇ ਲਿਖਿਆ ਕਿ ਗੰਨੇ ਦੀ ਵੱਧਦੀ ਕੀਮਤ, ਮਹਿੰਗਾਈ ਦਰ ਦੇ ਮੱਦੇਨਜ਼ਰ, ਗੰਨੇ ਦੀ ਕੀਮਤ ਘੱਟੋ ਘੱਟ 400 ਰੁਪਏ ਪ੍ਰਤੀ ਕੁਇੰਟਲ ਕੀਤੀ ਜਾਣੀ ਚਾਹੀਦੀ ਹੈ। ਹਾਲ ਹੀ ਵਿੱਚ, ਜਦੋਂ ਮੁਜ਼ੱਫਰਨਗਰ ਵਿੱਚ ਕਿਸਾਨਾਂ ਦੁਆਰਾ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ, ਉਦੋਂ ਵੀ ਵਰੁਣ ਗਾਂਧੀ ਨੇ ਟਵੀਟ ਕਰਕੇ ਕਿਹਾ ਸੀ ਕਿ ਸਾਰੇ ਕਿਸਾਨਾਂ ਨੂੰ ਸੁਣਨਾ ਜ਼ਰੂਰੀ ਹੈ, ਉਨ੍ਹਾਂ ਦੇ ਦਰਦ ਨੂੰ ਸਮਝਣਾ ਚਾਹੀਦਾ ਹੈ।