Bjp needs political oxygen : 2 ਮਈ ਨੂੰ ਪੱਛਮੀ ਬੰਗਾਲ ਵਿੱਚ 8 ਪੜਾਵਾਂ ਵਿੱਚ ਪਈਆਂ ਵੋਟਾਂ ਦਾ ਨਤੀਜਾ ਆਇਆ ਹੈ, ਜਿਸ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਨੇ ਬਾਜ਼ੀ ਮਾਰੀ ਹੈ। ਟੀਐਮਸੀ ਨੇ 292 ਸੀਟਾਂ ‘ਤੇ ਹੋਈਆਂ ਚੋਣਾਂ ਵਿੱਚੋਂ 213 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ। ਇਸ ਤੋਂ ਪਹਿਲਾ ਟੀਐਮਸੀ ਨੇ ਸਾਲ 2016 ਦੀਆਂ ਚੋਣਾਂ ਵਿੱਚ 211 ਸੀਟਾਂ ਜਿੱਤੀਆਂ ਸਨ। ਇਸ ਤੋਂ ਬਾਅਦ ਹੁਣ ਮੰਗਲਵਾਰ ਨੂੰ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਕੇਂਦਰ ਦੀ ਭਾਜਪਾ ਸਰਕਾਰ ‘ਤੇ ਜ਼ੋਰਦਾਰ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਬੰਗਾਲ ਚੋਣਾਂ ਦੇ ਨਤੀਜਿਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਭਾਜਪਾ ਨੂੰ ਹਰਾਇਆ ਜਾ ਸਕਦਾ ਹੈ ਅਤੇ ਲੋਕਾਂ ਨੇ ਇਹ ਦਿਖਾਇਆ ਹੈ। ਲੋਕਤੰਤਰ ਵਿੱਚ, ਅੰਤ ਵਿੱਚ, ਲੋਕਾਂ ਦੀ ਰਾਇ ਮਾਇਨੇ ਰੱਖਦੀ ਹੈ। ਇੱਕ ਇੰਟਰਵਿਊ ਦੌਰਾਨ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਨੂੰ ਹੁਣ ਰਾਜਨੀਤਿਕ ਆਕਸੀਜਨ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ, “ਭਾਜਪਾ ਨੂੰ ਹਰਾਇਆ ਜਾ ਸਕਦਾ ਹੈ। ਇਹ ਲੋਕਾਂ ਦੀ ਪਸੰਦ ਹੈ। ਲੋਕਾਂ ਨੇ ਰਾਹ ਵਿਖਾ ਦਿੱਤਾ ਹੈ। ਲੋਕਤੰਤਰ ਵਿੱਚ ਤੁਹਾਨੂੰ ਗਲਤ ਕੰਮ ਦੀ ਹਿੰਮਤ ਜਾਂ ਹੰਕਾਰ ਨਹੀਂ ਦਿਖਾਉਣਾ ਚਾਹੀਦਾ।” ਕੋਰੋਨਾ ਸੰਕਟ ਵਿੱਚ, ਭਾਜਪਾ ਸਰਕਾਰ ਲੋਕਾਂ ਨੂੰ ਆਕਸੀਜਨ ਨਹੀਂ ਦੇ ਰਹੀ। ਪਰ ਹੁਣ ਭਾਜਪਾ ਨੂੰ ਖੁਦ ਰਾਜਨੀਤਿਕ ਆਕਸੀਜਨ ਦੀ ਲੋੜ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਏਜੰਡਾ ਸਿਰਫ ਭਾਜਪਾ ਸ਼ਾਸਿਤ ਰਾਜਾਂ ਵਿੱਚ ਰਹਿੰਦੇ ਲੋਕਾਂ ਲਈ ਕੰਮ ਕਰਨਾ ਨਹੀਂ ਹੈ। ਉਸ ਨੂੰ ਸਾਰੇ ਰਾਜਾਂ ਵਿੱਚ ਸਾਰੇ ਨਾਗਰਿਕਾਂ ਲਈ ਕੰਮ ਕਰਨਾ ਚਾਹੀਦਾ ਹੈ। ਲੋਕਾਂ ਨੂੰ ਇਕੱਠੇ ਹੋ ਕੇ ਭਾਜਪਾ ਨਾਲ ਲੜਨਾ ਚਾਹੀਦਾ ਹੈ।
ਇਹ ਵੀ ਦੇਖੋ : Big Breaking : ਖਿਡਾਰੀਆਂ ਦੇ ਕੋਰੋਨਾ ਪੋਜ਼ੀਟਿਵ ਆਉਣ ਤੋਂ ਬਾਅਦ IPL ਸਸਪੈਂਡ !