ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (ਏ.ਆਈ.ਐੱਮ.ਪੀ.ਐੱਲ.ਬੀ.) ਦੇ ਜਨਰਲ ਸਕੱਤਰ ਮੌਲਾਨਾ ਖਾਲਿਦ ਸੈਫੁੱਲਾਹ ਰਹਿਮਾਨੀ ਨੇ ਕਿਹਾ ਕਿ ਭਾਰਤ ਦਾ ਮੁਸਲਿਮ ਇਸ ਸਮੇਂ ਵੀ 1857 ਅਤੇ 1947 ਤੋਂ ਮੁਸ਼ਕਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਇਸ ‘ਤੇ ਪੱਛਮੀ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਪ੍ਰਵੇਸ਼ ਵਰਮਾ ਨੇ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਦੇਸ਼ ‘ਚ ਮੁਸਲਮਾਨ ਆਪਣੇ ਬੁਰੇ ਦੌਰ ‘ਚੋਂ ਗੁਜ਼ਰ ਰਹੇ ਹਨ ਤਾਂ ਪਾਕਿਸਤਾਨ ‘ਚ ਉਨ੍ਹਾਂ ਲਈ ਚੰਗੇ ਹਾਲਾਤ ਹਨ। ਉਨ੍ਹਾਂ ਨੂੰ ਉਥੇ ਜਾਣਾ ਚਾਹੀਦਾ ਹੈ ਜਾਂ ਦੁਨੀਆ ਦੇ ਕਿਸੇ ਹੋਰ ਦੇਸ਼ ਵਿਚ ਜਾਣਾ ਚਾਹੀਦਾ ਹੈ ਜਿਸ ਨੂੰ ਉਹ ਮੁਸਲਮਾਨਾਂ ਲਈ ਚੰਗਾ ਸਮਝਦੇ ਹਨ।
ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੇ 7 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਵਿੱਚ ਕੋਈ ਦੰਗਾ ਨਹੀਂ ਹੋਇਆ। ਹਰ ਕੋਈ ਜਾਣਦਾ ਹੈ ਕਿ ਮੋਦੀ ਸਰਕਾਰ ਦੀਆਂ ਸਕੀਮਾਂ ਦਾ ਸਭ ਤੋਂ ਵੱਧ ਫਾਇਦਾ ਕੌਣ ਲੈ ਰਿਹਾ ਹੈ। ਇਸ ਲਈ ਮੈਂ ਮੁਸਲਿਮ ਭਾਈਚਾਰੇ ਨੂੰ ਅਪੀਲ ਕਰਦਾ ਹਾਂ ਕਿ ਉਹ ਅਜਿਹੇ ਭੜਕਾਊ ਬਿਆਨਾਂ ਦਾ ਸ਼ਿਕਾਰ ਨਾ ਹੋਣ। ਤੁਹਾਨੂੰ ਦੱਸ ਦੇਈਏ ਕਿ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਜਨਰਲ ਸਕੱਤਰ ਮੌਲਾਨਾ ਖਾਲਿਦ ਸੈਫੁੱਲਾਹ ਰਹਿਮਾਨੀ ਨੇ ਬਿਆਨ ਦਿੱਤਾ ਸੀ ਕਿ ਭਾਰਤ ਦਾ ਮੁਸਲਿਮ 1857 ਅਤੇ 1947 ਤੋਂ ਬਾਅਦ ਮੁਸ਼ਕਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਸ਼ਰੀਅਤ-ਏ-ਇਸਲਾਮੀ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: