bku leader rakesh tikait attacks centre: ਨਵੇਂ ਖੇਤੀ ਕਾਨੂੰਨਾਂ ਅਤੇ ਐੱਮਐੱਸਪੀ ਨੂੰ ਲੈ ਕੇ ਕਿਸਾਨ ਸੰਗਠਨਾਂ ਅਤੇ ਕੇਂਦਰ ਸਰਕਾਰ ਦੌਰਾਨ ਜਾਰੀ ਖਿੱਚੋਤਾਣ ਅਜੇ ਥਮਦੀ ਨਜ਼ਰ ਨਹੀਂ ਆ ਰਹੀ ਹੈ।ਕਿਸਾਨ ਨੇਤਾ ਹੁਣ ਦੇਸ਼ ਭਰ ‘ਚ ਘੁੰਮ-ਘੁੰਮ ਕੇ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਇੱਕਜੁਟ ਕਰਨ ‘ਚ ਜੁਟੇ ਹੋਏ ਹਨ।ਇਸ ਕ੍ਰਮ ‘ਚ ਸ਼ੁੱਕਰਵਾਰ ਨੂੰ ਭੁਵਨੇਸ਼ਵਰ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਘੱਟੋ ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣਾ ਪਵੇਗਾ ਅਤੇ ਤਿੰਨਾਂ ਖੇਤੀ ਕਾਨੂੰਨ ਵਾਪਸ ਲੈਣ ਪੈਣਗੇ।ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਬਹੁਤ ਨਵੇਂ ਬਿੱਲ ਲੈ ਕੇ ਆ ਰਹੀ ਹੈ, ਉਨ੍ਹਾਂ ‘ਤੇ ਸਰਕਾਰ ਨੂੰ ਗੱਲ ਕਰਨੀ ਹੋਵੇਗੀ।ਇਹ ਲੁਟੇਰਿਆਂ ਦੀ ਸਰਕਾਰ ਹੈ, ਇਹ ਦੇਸ਼ ‘ਚ ਨਹੀਂ ਰਹੇਗੀ, ਇਨ੍ਹਾਂ ਨੂੰ ਜਾਣਾ ਪਵੇਗਾ।ਕਿਸਾਨ ਨੇਤਾ ਨੇ ਕਿਹਾ ਕਿ ਐੱਮਐੱਸਪੀ ਕਿਸਾਨਾਂ ਦਾ ਹੱਕ ਹੈ, ਜਿਸ ਨੂੰ ਉਹ ਲੈ ਕੇ ਰਹਿਣਗੇ।ਆਪਣਾ ਹੱਕ ਪਾਉਣ ਲਈ ਦੇਸ਼ਭਰ ਦੇ ਕਿਸਾਨਾਂ ਨੂੰ ਇਕੱਠੇ ਆਉਣਾ ਹੋਵੇਗਾ ਅਤੇ ਇਸਦੇ ਲਈ ਸਰਕਾਰ ‘ਤੇ ਦਬਾਅ ਬਣਾਉਣਾ ਹੋਵੇਗਾ।
ਟਿਕੈਤ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਹੈ ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।ਘੱਟੋ ਘੱਟ ਸਮਰਥਨ ਮੁੱਲ ਲਈ ਕਾਨੂੰਨ ਦੀ ਮੰਗ ਕਰਦੇ ਹੋਏ ਉਨਾਂ੍ਹ ਨੇ ਕਿਹਾ ਕਿ ਜਦੋਂ ਐੱਮਐੱਸਪੀ ‘ਤੇ ਕਾਨੂੰਨ ਬਣੇਗਾ ਤਾਂ ਕਿਸਾਨਾਂ ਦਾ ਭਲਾ ਹੋਵੇਗਾ।ਪਿਛਲੇ ਮਹੀਨੇ, ਸੋਇਪਤ, ਹਰਿਆਣਾ ਵਿੱਚ ਇੱਕ ਕਿਸਾਨ ਮਹਾਪੰਚਾਇਤ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਇੱਕ ਬਿਆਨ ਉੱਤੇ ਟਿਕੈਤ ਨੇ ਤਿੱਖਾ ਹਮਲਾ ਬੋਲਦਿਆਂ ਕਿਹਾ ਸੀ ਕਿ ਜਦੋਂ ਲੋਕ ਇਕੱਠੇ ਹੁੰਦੇ ਹਨ ਤਾਂ ਸਰਕਾਰਾਂ ਬਦਲ ਜਾਂਦੀਆਂ ਹਨ।ਟਿਕੈਤ ਨੇ ਉਸ ਨੂੰ ਚੇਤਾਵਨੀ ਦਿੱਤੀ ਕਿ ਜੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਸਰਕਾਰ ਲਈ ਸੱਤਾ ਵਿੱਚ ਬਣੇ ਰਹਿਣਾ ਮੁਸ਼ਕਲ ਹੋਵੇਗਾ। ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਕਿਹਾ ਸੀ ਕਿ ਕੇਂਦਰ ਸਰਕਾਰ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਜੋ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਪਰ ਕਾਨੂੰਨਾਂ ਨੂੰ ਸਿਰਫ ਭੀੜ ਕਾਰਨ ਰੱਦ ਨਹੀਂ ਕੀਤਾ ਜਾਵੇਗਾ।
Rakesh Tikait ਨੇ ਠੋਕ-ਠੋਕ ਸੁਣਾ’ਤੀਆਂ, ਸਿੱਧਾ ਕਿਹਾ ਸਰਕਾਰਾਂ ਨੂੰ ‘ਝੁਕਾਗੇਂ ਨਹੀਂ’ ਸੁਣੋ ਧਮਾਕੇਦਾਰ Interview !