blast in a residential area in lahore: ਲਾਹੌਰ ਦੇ ਜੌਹਰ ਟਾਊਨ ਰਿਹਾਇਸ਼ੀ ਖੇਤਰ ਵਿੱਚ ਇੱਕ ਬੰਬ ਫਟਿਆ। ਮਿਲੀ ਜਾਣਕਾਰੀ ਦੇ ਅਨੁਸਾਰ ਹੁਣ ਤੱਕ ਇਸ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ 14 ਜ਼ਖਮੀ ਹੋ ਗਏ ਹਨ।ਧਮਾਕੇ ਦੀ ਤੀਬਰਤਾ ਦਾ ਅੰਦਾਜਾ ਫੁਟੇਜ ਨੂੰ ਵੇਖਦਿਆਂ ਲਗਾਇਆ ਜਾ ਸਕਦਾ ਹੈ। ਦੱਸਿਆ ਗਿਆ ਹੈ ਕਿ ਧਮਾਕੇ ਵਿੱਚ 30 ਕਿਲੋ ਵਿਸਫੋਟਕ ਵਰਤੇ ਗਏ ਸਨ।
ਦੂਜੇ ਪਾਸੇ, ਇਹ ਤੁਰੰਤ ਪਤਾ ਨਹੀਂ ਲੱਗ ਸਕਿਆ ਕਿ ਧਮਾਕਾ ਕਿਸ ਕਾਰਨ ਹੋਇਆ। ਐਮਰਜੈਂਸੀ ਬਚਾਅ ਟੀਮ ਦੇ ਇਕ ਮੈਂਬਰ ਨੇ ਕਿਹਾ, ‘ਹਾਲੇ ਇਹ ਫੈਸਲਾ ਨਹੀਂ ਹੋਇਆ ਹੈ ਕਿ ਇਹ ਗੈਸ ਪਾਈਪ ਲਾਈਨ ਵਿਚ ਧਮਾਕਾ ਸੀ ਜਾਂ ਸਿਲੰਡਰ ਦਾ। ਅਸੀਂ ਚਾਰ ਲੋਕਾਂ ਨੂੰ ਹਸਪਤਾਲ ਤਬਦੀਲ ਕਰ ਦਿੱਤਾ ਹੈ, ਜ਼ਖਮੀਆਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਪੁਲਿਸ ਅਤੇ ਬੰਬ ਡਿਸਪੋਜ਼ਲ ਸਕੁਐਡ ਮੌਕੇ ‘ਤੇ ਪਹੁੰਚ ਗਈ ਹੈ। ਸ਼ਹਿਰ ਦੇ ਡਿਪਟੀ ਕਮਿਸ਼ਨਰ ਪੁਲਿਸ ਨੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚਣ ਲਈ ਕਿਹਾ ਹੈ। ਸਾਰੇ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ।