ਮੁੰਬਈ ਤੋਂ ਵਾਰਾਣਸੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿੱਚ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਉੱਡਦੇ ਜਹਾਜ ਨੂੰ ਬੰਬ ਦੀ ਧਮਕੀ ਮਿਲੀ। ਇਸ ਤੋਂ ਬਾਅਦ ਵਾਰਾਣਸੀ ਦੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਾਈ ਅਲਰਟ ਐਲਾਨ ਦਿੱਤਾ ਗਿਆ। ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਤੋਂ ਬਾਅਦ, ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਸੀਆਈਐਸਐਫ ਅਤੇ ਸਥਾਨਕ ਪੁਲਿਸ ਵੀ ਖੋਜ ਮੁਹਿੰਮ ਵਿੱਚ ਸ਼ਾਮਲ ਸਨ। ਜਹਾਜ਼ ਵਿੱਚ 182 ਯਾਤਰੀ ਸਵਾਰ ਸਨ।
ਹਵਾਈ ਅੱਡੇ ਦੇ ਡਾਇਰੈਕਟਰ ਪੁਨੀਤ ਗੁਪਤਾ ਨੇ ਕਿਹਾ ਕਿ ਜਹਾਜ਼ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ ਹੈ। ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਜਹਾਜ਼ ਨੂੰ ਸੁਰੱਖਿਅਤ ਐਲਾਨ ਦਿੱਤਾ ਗਿਆ ਹੈ ਅਤੇ ਹਵਾਈ ਅੱਡੇ ਦੇ ਕੰਮਕਾਜ ਹੁਣ ਆਮ ਵਾਂਗ ਹੋ ਗਏ ਹਨ।
ਰਿਪੋਰਟਾਂ ਮੁਤਾਬਕ ਚਿਤਾਵਨੀ ਤੋਂ ਬਾਅਦ ਜਹਾਜ਼ ਨੇ ਤੁਰੰਤ ਐਮਰਜੈਂਸੀ ਲੈਂਡਿੰਗ ਕੀਤੀ। ਇਸ ਤੋਂ ਬਾਅਦ ਇਸ ਨੂੰ ਆਈਸੋਲੇਸ਼ਨ ਵਿਚ ਵੀ ਲਿਜਾਇਆ ਗਿਆ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਦੋਂਕਿ ਬੰਬ ਸਕੁਐਡ ਜਹਾਜ਼ ਦੀ ਵਿਸਤ੍ਰਿਤ ਜਾਂਚ ਕਰ ਰਿਹਾ ਹੈ। ਅਧਿਕਾਰੀਆਂ ਨੇ ਧਮਕੀ ਦੇ ਸਰੋਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦਿੱਲੀ ਬਲਾਸਟ ਕੇਸ, OLX ਰਾਹੀਂ ਹੋਈ ਸੀ ਧਮਾਕੇ ‘ਚ ਵਰਤੀ ਗੱਡੀ ਦੀ ਡੀਲ, ਕਾਰ ਡੀਲਰ ਆਇਆ ਸਾਹਮਣੇ
ਏਅਰ ਇੰਡੀਆ ਐਕਸਪ੍ਰੈੱਸ ਦੇ ਬੁਲਾਰੇ ਨੇ ਕਿਹਾ ਕਿ ਵਾਰਾਣਸੀ ਜਾਣ ਵਾਲੀ ਸਾਡੀ ਇੱਕ ਉਡਾਣ ਨੂੰ ਸੁਰੱਖਿਆ ਸਬੰਧੀ ਧਮਕੀ ਮਿਲੀ। ਪ੍ਰੋਟੋਕੋਲ ਮੁਤਾਬਕ ਸਰਕਾਰ ਵੱਲੋਂ ਨਿਯੁਕਤ ਬੰਬ ਧਮਕੀ ਮੁਲਾਂਕਣ ਕਮੇਟੀ ਨੂੰ ਤੁਰੰਤ ਸੂਚਿਤ ਕੀਤਾ ਗਿਆ ਅਤੇ ਸਾਰੇ ਜ਼ਰੂਰੀ ਸੁਰੱਖਿਆ ਉਪਾਅ ਤੁਰੰਤ ਸ਼ੁਰੂ ਕਰ ਦਿੱਤੇ ਗਏ। ਉਡਾਣ ਸੁਰੱਖਿਅਤ ਢੰਗ ਨਾਲ ਉਤਰ ਗਈ ਅਤੇ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਦਿੱਤਾ ਗਿਆ। ਸਾਰੀਆਂ ਲਾਜ਼ਮੀ ਸੁਰੱਖਿਆ ਜਾਂਚਾਂ ਪੂਰੀਆਂ ਹੋਣ ਤੋਂ ਬਾਅਦ ਜਹਾਜ਼ ਨੂੰ ਸੰਚਾਲਨ ਲਈ ਛੱਡ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























