ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ‘ਤੇ 21 ਅਪ੍ਰੈਲ ਨੂੰ ਭਾਰਤ ਦਾ ਦੌਰਾ ਕਰਨਗੇ । ਪ੍ਰਧਾਨ ਮੰਤਰੀ ਵਜੋਂ ਬੋਰਿਸ ਜਾਨਸਨ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਉਹ ਆਪਣੇ ਦੌਰੇ ਦੀ ਸ਼ੁਰੂਆਤ ਗੁਜਰਾਤ ਤੋਂ ਕਰਨਗੇ। ਇੱਥੇ ਬੋਰਿਸ ਜਾਨਸਨ ਨਿਵੇਸ਼ ਅਤੇ ਵਪਾਰਕ ਸਬੰਧਾਂ ਨੂੰ ਲੈ ਕੇ ਕਈ ਉਦਯੋਗਪਤੀਆਂ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਗਲੇ ਦਿਨ ਯਾਨੀ 22 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ। ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਬ੍ਰਿਟੇਨ ਦੀ ਨਵੀਂ ਇੰਡੋ-ਪੈਸੀਫਿਕ ਨੀਤੀ ਨਾਲ ਵੀ ਜੋੜਿਆ ਜਾ ਰਿਹਾ ਹੈ।
ਭਾਰਤ ਦੌਰੇ ਤੋਂ ਪਹਿਲਾਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ਮੇਰੀ ਭਾਰਤ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ । ਇਨ੍ਹਾਂ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਆਰਥਿਕ ਵਿਕਾਸ ਤੋਂ ਲੈ ਕੇ ਊਰਜਾ ਸੁਰੱਖਿਆ ਤੱਕ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਰੂਸ ਨੇ ਬ੍ਰਿਟਿਸ਼ PM ਦੀ ਐਂਟਰੀ ਕੀਤੀ ਬੈਨ, ਪਾਬੰਦੀਆਂ ‘ਤੇ ਪੁਤਿਨ ਦੀ ਜਵਾਬੀ ਕਾਰਵਾਈ
ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਉਨ੍ਹਾਂ ਦੀ ਯਾਤਰਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਜਾਨਸਨ ਦਾ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਸਮਾਰੋਹ ਵਿੱਚ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਸੂਤਰਾਂ ਮੁਤਾਬਕ 22 ਅਪ੍ਰੈਲ ਨੂੰ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕਰਨਗੇ ਅਤੇ ਦੁਵੱਲੇ ਸਬੰਧਾਂ, ਸਹਿਯੋਗ ਅਤੇ ਸਾਂਝੇ ਮਹੱਤਵ ਵਾਲੇ ਆਲਮੀ ਮੁੱਦਿਆਂ ‘ਤੇ ਚਰਚਾ ਕਰਨਗੇ। ਅਧਿਕਾਰਤ ਮੀਟਿੰਗਾਂ ਤੋਂ ਇਲਾਵਾ ਉਹ 21 ਅਪ੍ਰੈਲ ਨੂੰ ਗੁਜਰਾਤ ਦਾ ਦੌਰਾ ਵੀ ਕਰਨਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੋਰਿਸ ਜਾਨਸਨ ਨੂੰ 2021 ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਸੀ, ਪਰ ਫਿਰ ਬ੍ਰਿਟੇਨ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਆਪਣੀ ਯਾਤਰਾ ਰੱਦ ਕਰਨੀ ਪਈ ਸੀ । ਉਦੋਂ ਤੋਂ ਹੀ ਉਨ੍ਹਾਂ ਦਾ ਭਾਰਤ ਦੌਰਾ ਸੰਭਵ ਮੰਨਿਆ ਜਾ ਰਿਹਾ ਸੀ । ਇਸ ਸਮੇਂ ਰੂਸ-ਯੂਕਰੇਨ ਯੁੱਧ ਦੇ ਕਾਰਨ ਉਨ੍ਹਾਂ ਦੀ ਯਾਤਰਾ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”