ਦੇਸ਼ ਇੱਕ ਵਾਰ ਫਿਰ ਚੋਣਾਂ ਦੇ ਰੰਗ ਵਿੱਚ ਰੰਗਿਆ ਹੋਇਆ ਹੈ । ਯੂਪੀ, ਪੰਜਾਬ ਅਤੇ ਉਤਰਾਖੰਡ ਸਣੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹਨ । ਇਸ ਵਿਚਾਲੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2022-23 ਲਈ ਕੇਂਦਰੀ ਬਜਟ ਪੇਸ਼ ਕਰੇਗੀ । ਕੋਰੋਨਾ ਮਹਾਂਮਾਰੀ ਸੰਕਟ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਸਰਕਾਰ ਦੀਆਂ ਤਰਜੀਹਾਂ ਕੀ ਹੋਣਗੀਆਂ ਅਤੇ ਇਸ ਵਿੱਚ ਰੁਜ਼ਗਾਰ ਅਤੇ ਆਮ ਲੋਕਾਂ ਲਈ ਕੀ ਹੋਵੇਗਾ, ਇਸ ‘ਤੇ ਸਭ ਦੀਆਂ ਨਜ਼ਰਾਂ ਹੋਣਗੀਆਂ ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਲੋਕ ਸਭਾ ਵਿੱਚ ਸਾਲ 2022-23 ਦਾ ਕੇਂਦਰੀ ਬਜਟ ਪੇਸ਼ ਕਰੇਗੀ । ਵਿੱਤ ਮੰਤਰੀ ਆਪਣੇ ਦਿਨ ਦੀ ਸ਼ੁਰੂਆਤ ਸਵੇਰੇ 9 ਵਜੇ ਤੋਂ ਕਰਨਗੇ। ਕੇਂਦਰੀ ਮੰਤਰੀ ਆਪਣੀ ਟੀਮ ਦੇ ਨਾਲ ਸਵੇਰੇ 9 ਵਜੇ ਵਿੱਤ ਮੰਤਰਾਲੇ ਤੋਂ ਰਾਸ਼ਟਰਪਤੀ ਭਵਨ ਲਈ ਰਵਾਨਾ ਹੋਣਗੇ। ਵਿੱਤ ਮੰਤਰਾਲੇ ਦੇ ਡਾਇਰੈਕਟਰ ਜਨਰਲ (ਮੀਡੀਆ ਅਤੇ ਸੰਚਾਰ) ਅਨੁਸਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਵਿੱਤ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨੂੰ ਬਜਟ ਬਾਰੇ ਸੰਖੇਪ ਜਾਣਕਾਰੀ ਦੇਣਗੇ ਅਤੇ ਫਿਰ ਸੰਸਦ ਲਈ ਰਵਾਨਾ ਹੋਣਗੇ।
ਸਥਾਪਿਤ ਪਰੰਪਰਾਵਾਂ ਦੇ ਅਨੁਸਾਰ, ਭਾਰਤ ਦੇ ਰਾਸ਼ਟਰਪਤੀ ਨੂੰ ਸਭ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਵੱਲੋਂ ਬਜਟ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਹ ਹਮੇਸ਼ਾ ਇੱਕ ਰਿਵਾਇਤੀ ਮੀਟਿੰਗ ਹੁੰਦੀ ਹੈ, ਕਿਉਂਕਿ ਰਾਸ਼ਟਰਪਤੀ ਕੇਂਦਰੀ ਬਜਟ ਵਿੱਚ ਕਿਸੇ ਵੀ ਬਦਲਾਅ ਦਾ ਸੁਝਾਅ ਨਹੀਂ ਦਿੰਦੇ ਹਨ, ਪਰ ਵਿੱਤ ਮੰਤਰੀ ਨੂੰ ਸੰਸਦ ਵਿੱਚ ਅਧਿਕਾਰਤ ਤੌਰ ‘ਤੇ ਬਜਟ ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਤੋਂ ਇਜਾਜ਼ਤ ਲੈਣੀ ਪੈਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: