ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਯਾਨੀ ਬੁੱਧਵਾਰ ਨੂੰ ਕੇਂਦਰੀ ਬਜਟ 2023-24 ਪੇਸ਼ ਕੀਤਾ ਜਾ ਰਿਹਾ ਹੈ । ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੈ ।ਸਾਲ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਇਸ ਸਾਲ ਦਾ ਇਹ ਆਮ ਬਜਟ ਮੋਦੀ ਸਰਕਾਰ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਬਜਟ ਵਿੱਚ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ। ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਵੱਲੋਂ ਕੁਝ ਵੱਡੇ ਐਲਾਨ ਕੀਤੇ ਗਏ ਹਨ :
- ਬੱਚਿਆਂ ਤੇ ਨੌਜਵਾਨਾਂ ਦੇ ਲਈ ਨੈਸ਼ਨਲ ਡਿਜੀਟਲ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ।
- ਪਸ਼ੂ ਪਾਲਣ, ਡੇਅਰੀ ਪਾਲਣ ‘ਤੇ ਧਿਆਨ ਦਿੰਦੇ ਹੋਏ ਖੇਤੀ ਕਰਜ਼ ਟੀਚੇ ਨੂੰ ਵਧਾ ਕੇ 20 ਲੱਖ ਕਰੋੜ ਰੁਪਏ ਕੀਤਾ ਜਾਵੇਗਾ।
- ਖੇਤੀ ਨਾਲ ਜੁੜੇ ਸਟਾਰਟ ਅਪ ਨੀ ਪਹਿਲ ਦਿੱਤੀ ਜਾਵੇਗੀ।
- 2014 ਤੋਂ ਬਣੇ ਮੌਜੂਦਾ 157 ਮੈਡੀਕਲ ਕਾਲਜਾਂ ਦੇ ਨਾਲ ਕੁਲੈਕਸ਼ਨ ਵਿੱਚ 157 ਨਵੇਂ ਨਰਸਿੰਗ ਕਾਲਜ ਸਥਾਪਿਤ ਕੀਤੇ ਜਾਣਗੇ।
- ਔਰਤਾਂ ਦੇ ਆਰਥਿਕ ਸਸ਼ਕਤੀਕਰਨ ‘ਤੇ ਜ਼ੋਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: