ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਨ ਦੌਰਾਨ ਦੇਸ਼ ਦੀ ਜਨਤਾ ਨੂੰ ਕਫਾਇਤੀ ਦਰ ‘ਤੇ ਘਰ ਮੁਹੱਈਆ ਕਰਨ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੀਐੱਮ ਆਵਾਸ ਯੋਜਨਾ ਦੇ ਬਜਟ ਵਿੱਚ ਪਹਿਲਾਂ ਦੇ ਮੁਕਾਬਲੇ 66 ਫ਼ੀਸਦੀ ਵਾਧਾ ਕੀਤਾ ਗਿਆ ਹੈ । ਇਸ ਤੋਂ ਬਾਅਦ ਹੁਣ ਇਸ ਬਜਟ ਨੂੰ ਵਧਾ ਕੇ 79 ਹਜ਼ਾਰ ਕਰੋੜ ਰੁਪਏ ਤੋਂ ਵੱਧ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਵਿੱਤੀ ਸਾਲ 2022-23 ਵਿੱਚ ਵਿੱਤ ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਲਈ 48 ਹਜ਼ਾਰ ਕਰੋੜ ਰੁਪਏ ਅਲਾਟ ਕੀਤੇ ਸਨ । ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਉਦੇਸ਼ ਦੇਸ਼ ਦੇ ਸਾਰੇ ਲੋਕਾਂ ਨੂੰ ਆਪਣਾ ਘਰ ਦੇਣਾ ਹੈ। ਇਸ ਸਕੀਮ ਤਹਿਤ ਸਰਕਾਰ ਉਨ੍ਹਾਂ ਲੋਕਾਂ ਨੂੰ ਪੈਸੇ ਦਿੰਦੀ ਹੈ, ਜਿਨ੍ਹਾਂ ਕੋਲ ਪੱਕੇ ਮਕਾਨ ਨਹੀਂ ਹਨ।
ਇਹ ਵੀ ਪੜ੍ਹੋ: ਪੰਜਾਬ ‘ਚ ਜ਼ਮੀਨੀ ਪਾਣੀ ਬਚਾਉਣ ਲਈ ਨਿਯਮ ਅੱਜ ਤੋਂ ਲਾਗੂ, ਪਾਣੀ ਕੱਢਣ ‘ਤੇ ਲੱਗਣਗੇ ਪੈਸੇ, ਜਾਣੋ ਰੇਟ
ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਹਰ ਵਿੱਤੀ ਸਾਲ ਵਿੱਚ ਵੱਖ-ਵੱਖ ਟੀਚੇ ਨਿਰਧਾਰਤ ਕੀਤੇ ਜਾਂਦੇ ਹਨ। ਯੋਗਤਾ ਦੀ ਗੱਲ ਕੀਤੀ ਜਾਵੇ ਤਾਂ ਇਸ ਸਕੀਮ ਤਹਿਤ ਗਰੀਬ ਪਰਿਵਰਾਂ ਨੂੰ ਮਕਾਨ ਅਲਾਟ ਕੀਤੇ ਜਾਂਦੇ ਹਨ । ਇਸ ਵਿੱਚ ਉਨ੍ਹਾਂ ਲੋਕਾਂ ਨੂੰ ਮਕਾਨ ਦਿੱਤੇ ਜਾਂਦੇ ਹਨ, ਜਿਨ੍ਹਾਂ ਕੋਲ ਆਪਣੇ ਪੱਕੇ ਮਕਾਨ ਨਹੀਂ ਹਨ। ਆਵਾਸ ਯੋਜਨਾ ਤਹਿਤ ਸੂਚੀ ਤਿਆਰ ਕਰਦੇ ਸਮੇਂ ਇਹ ਜਾਂਚ ਕੀਤੀ ਜਾਂਦੀ ਹੈ ਕਿ ਲਾਭਪਾਤਰੀ ਕੋਲ ਕੋਈ ਮੋਟਰ ਵਾਲਾ ਦੋਪਹੀਆ ਜਾਂ ਤਿੰਨ ਪਹੀਆ ਵਾਹਨ ਤਾਂ ਨਹੀਂ ਹੈ । ਇਸ ਦੇ ਨਾਲ ਹੀ ਕੋਈ ਹੋਰ ਮਾਪਦੰਡ ਤੈਅ ਕੀਤੇ ਗਏ ਹਨ।
ਇਸ ਤੋਂ ਇਲਾਵਾ ਜੇਕਰ ਕਿਸੇ ਕੋਲ 50 ਹਜ਼ਾਰ ਜਾਂ ਇਸ ਤੋਂ ਵੱਧ ਦਾ ਕਿਸਾਨ ਕ੍ਰੈਡਿਟ ਕਾਰਡ ਹੈ ਤਾਂ ਉਸ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਨਹੀਂ ਮਿਲਦੀ। ਇਸ ਤੋਂ ਇਲਾਵਾ ਜੇਕਰ ਪਰਿਵਾਰ ਵਿੱਚ ਕੋਈ ਸਰਕਾਰੀ ਕਰਮਚਾਰੀ ਹੈ ਤਾਂ ਉਹ ਪਰਿਵਾਰ ਇਸ ਸਕੀਮ ਦਾ ਲਾਭ ਨਹੀਂ ਲੈ ਸਕਦਾ। ਜੇਕਰ ਕਿਸੇ ਪਰਿਵਾਰ ਦਾ ਕੋਈ ਵਿਅਕਤੀ 10000 ਰੁਪਏ ਪ੍ਰਤੀ ਮਹੀਨਾ ਕਮਾ ਰਿਹਾ ਹੈ ਤਾਂ ਉਸ ਨੂੰ ਆਵਾਸ ਯੋਜਨਾ ਦਾ ਲਾਭ ਨਹੀਂ ਮਿਲੇਗਾ।
ਦੱਸ ਦੇਈਏ ਕਿ ਹੁਣ ਤੱਕ ਦੇਸ਼ ਵਿੱਚ ਲੱਖਾਂ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਇਸ ਸਕੀਮ ਤਹਿਤ ਪਹਾੜੀ ਖੇਤਰਾਂ ਦੇ ਲਾਭਪਾਤਰੀਆਂ ਨੂੰ ਇੱਕ ਲੱਖ 20 ਹਜ਼ਾਰ ਰੁਪਏ ਅਤੇ ਮੈਦਾਨੀ ਖੇਤਰਾਂ ਵਿੱਚ ਮਕਾਨ ਬਣਾਉਣ ਲਈ ਇਕ ਲੱਖ 30 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਇਸ ਸਕੀਮ ਨੂੰ ਬਜਟ ਵਿੱਚ ਹਮੇਸ਼ਾ ਪਹਿਲ ਦੇ ਆਧਾਰ ‘ਤੇ ਰੱਖਿਆ ਜਾਂਦਾ ਹੈ ਅਤੇ ਇਸ ਵਾਰ ਵੀ ਵੱਡਾ ਕਦਮ ਚੁੱਕਦੇ ਹੋਏ ਇਸ ਦੇ ਬਜਟ ਵਿੱਚ ਵਾਧਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: