ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਯਾਨੀ ਬੁੱਧਵਾਰ ਨੂੰ ਕੇਂਦਰੀ ਬਜਟ 2023-24 ਪੇਸ਼ ਕੀਤਾ ਜਾ ਰਿਹਾ ਹੈ । ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੈ ।ਸਾਲ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਇਸ ਸਾਲ ਦਾ ਇਹ ਆਮ ਬਜਟ ਮੋਦੀ ਸਰਕਾਰ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਬਜਟ ਵਿੱਚ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ। ਵਿੱਤ ਮੰਤਰੀ ਵੱਲੋਂ ਰੇਲਵੇ ਲਈ ਵੱਡਾ ਐਲਾਨ ਕੀਤਾ ਗਿਆ ਹੈ।
ਵਿੱਤ ਮੰਤਰੀ ਨੇ ਬਜਟ ਵਿੱਚ ਰੇਲਵੇ ਲਈ 2.40 ਲੱਖ ਕਰੋੜ ਰੁਪਏ ਦਾ ਐਲਾਨ ਕੀਤਾ ਹੈ ਜੋ ਕਿ ਹੁਣ ਤੱਕ ਦੀ ਸਭ ਤੋਂ ਵੱਡੀ ਵੰਡ ਹੈ। ਇਹ 2013-14 ਵਿੱਚ ਕੀਤੀ ਗਈ ਵੰਡ ਤੋਂ 9 ਗੁਨਾ ਜ਼ਿਆਦਾ ਹੈ। ਇਸ ਵਾਰ ਸਰਕਾਰ ਵੱਲੋਂ ਅਨਾਜ ਤੇ ਬੰਦਰਗਾਹਾਂ ਨੂੰ ਜੋੜਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਜਿਸਦੇ ਲਈ 50 ਤੋਂ ਵੱਧ ਏਅਰਪੋਰਟ, ਹੈਲੀਪੈਡ, ਵਾਟਰ ਏਅਰੋਡ੍ਰੋਮ ਦਾ ਉਦਗਘਟਨ ਕੀਤਾ ਜਾਵੇਗਾ ਤਾਂ ਜੋ ਖੇਤਰਾਂ ਨੂੰ ਆਪਸ ਵਿਚ ਜੋੜਨ ਨੂੰ ਵਧਾਵਾ ਦਿੱਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: