ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਇੱਕ ਬੱਸ ਪੁਲ ਤੋਂ ਡਿੱਗ ਗਈ। ਇਸ ਘਟਨਾ ਵਿੱਚ ਹੁਣ ਤੱਕ ਇੱਕ ਸ਼ਰਧਾਲੂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ, ਲਗਭਗ 40 ਯਾਤਰੀ ਜ਼ਖਮੀ ਹੋਏ ਹਨ। ਬੱਸ ਵਿੱਚ ਉੱਤਰ ਪ੍ਰਦੇਸ਼ ਦੇ ਯਾਤਰੀ ਸਵਾਰ ਸਨ। ਸਾਰੇ ਯਾਤਰੀ ਯੂਪੀ ਦੇ ਅਮਰੋਹਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜੋ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੇ ਸਨ। ਰਸਤੇ ਵਿੱਚ ਉਹ ਬੱਸ ਹਾਦਸੇ ਦਾ ਸ਼ਿਕਾਰ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਯਾਤਰੀਆਂ ਨਾਲ ਭਰੀ ਬੱਸ (ਰਜਿਸਟ੍ਰੇਸ਼ਨ ਨੰਬਰ- ਯੂਪੀ 81 ਬੀਟੀ 7688) ਕਠੂਆ ਤੋਂ ਕਟੜਾ ਜਾ ਰਹੀ ਸੀ। ਜ਼ਿਲ੍ਹਾ ਸਾਂਬਾ ਦੇ ਜਟਵਾਲ ਖੇਤਰ ਵਿੱਚ ਅਚਾਨਕ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਲਗਭਗ 30 ਫੁੱਟ ਉੱਚੇ ਪੁਲ ਤੋਂ ਹੇਠਾਂ ਡਿੱਗ ਗਈ।
ਹਾਦਸੇ ਤੋਂ ਬਾਅਦ ਸਥਾਨਕ ਲੋਕ ਅਤੇ ਰਾਹਗੀਰ ਤੁਰੰਤ ਮਦਦ ਲਈ ਅੱਗੇ ਆਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਾਰੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਸਾਂਬਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਇਨ੍ਹਾਂ ਵਿੱਚੋਂ 8 ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਲਈ ਏਮਜ਼ ਵਿਜੇਪੁਰ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦਿੱਲੀ ‘ਚ ਟ੍ਰਿਪਲ ਮ.ਰ.ਡਰ ਨਾਲ ਸਨਸਨੀ, ਇੱਕੋ ਘਰ ‘ਚੋਂ ਮਿਲੀਆਂ ਤਿੰਨ ਲਾ/ਸ਼ਾਂ, ਚੌਥਾ ਮੈਂਬਰ ਲਾਪਤਾ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇੱਕ ਯਾਤਰੀ ਨੇ ਦੱਸਿਆ ਕਿ ਉਹ ਅਮਰੋਹਾ ਤੋਂ ਆਇਆ ਸੀ ਅਤੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਈ ਕਟੜਾ ਜਾ ਰਿਹਾ ਸੀ। ਬੱਸ ਵਿੱਚ ਬੱਚੇ ਅਤੇ ਔਰਤਾਂ ਵੀ ਸਵਾਰ ਸਨ। ਇਹ ਹਾਦਸਾ ਰਸਤੇ ਵਿੱਚ ਹੋਇਆ, ਜਿਸ ਵਿੱਚ ਲਗਭਗ ਸਾਰੇ ਲੋਕ ਜ਼ਖਮੀ ਹੋ ਗਏ ਹਨ। ਹਾਦਸੇ ਵਿੱਚ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਬੱਸ ਵਿੱਚ ਸਵਾਰ ਯਾਤਰੀਆਂ ਦੀ ਮਦਦ ਕੀਤੀ।
ਵੀਡੀਓ ਲਈ ਕਲਿੱਕ ਕਰੋ -:
























