cases against 19 hospitals: ਬੰਗਲੌਰ ਵਿੱਚ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ 50 ਫ਼ੀਸਦੀ ਬੈੱਡ ਸਰਕਾਰੀ ਕੋਟੇ ‘ਤੇ ਦੇਣ ਦੀ ਹਦਾਇਤ ਕੀਤੀ ਗਈ ਸੀ। ਇਸ ਦੇ ਬਾਵਜੂਦ, ਬਹੁਤ ਸਾਰੇ ਹਸਪਤਾਲ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਸਨ। ਜਿਸ ਤੋਂ ਬਾਅਦ ਬਰੂਹਤ ਬੰਗਲੁਰੂ ਮਿਊਸੀਪਲ ਕਾਰਪੋਰੇਸ਼ਨ ਨੇ ਕਾਰਵਾਈ ਕਰਦਿਆਂ ਸ਼ਹਿਰ ਦੇ 19 ਹਸਪਤਾਲਾਂ ‘ਤੇ ਕੇਸ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਰੂਹਤ ਬੰਗਲੁਰੂ ਮਿਊਸੀਪਲ ਕਾਰਪੋਰੇਸ਼ਨ ਵੱਲੋਂ ਹਸਪਤਾਲਾਂ ਨੂੰ ਵਾਰ ਵਾਰ ਨਿਰਦੇਸ਼ ਜਾਰੀ ਕੀਤੇ ਜਾ ਰਹੇ ਸੀ। ਆਖਰਕਾਰ, ਉਨ੍ਹਾਂ ਨੂੰ ਕਾਰਵਾਈ ਕਰਨੀ ਪਈ। ਨਿਰੀਖਣ ਲਈ ਦੱਖਣੀ ਜੋਨ ਗਏ ਅਧਿਕਾਰੀਆਂ ਨੇ ਕਿਹਾ ਕਿ ਹਸਪਤਾਲ ਨੂੰ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਾਫ਼ੀ ਸਮਾਂ ਦਿੱਤਾ ਗਿਆ ਸੀ।
ਫਿਲਹਾਲ ਸਾਰੇ ਹਸਪਤਾਲਾਂ ਦੇ ਖਿਲਾਫ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 58 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਸਪਤਾਲ ਦੇ ਬਾਹਰ ਲਾਇਸੈਂਸ ਰੱਦ ਕਰਨ ਦਾ ਬੈਨਰ ਵੀ ਲਗਾਇਆ ਗਿਆ ਹੈ। ਹਾਲਾਂਕਿ, ਹਸਪਤਾਲ ਵਿੱਚ ਅਜੇ ਵੀ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਸੀਨੀਅਰ ਆਈਏਐਸ ਅਧਿਕਾਰੀ ਮੁਨੀਸ਼ ਮੌਦਗਿਲ ਨੇ ਕਿਹਾ ਕਿ ਸਾਰੇ ਹਸਪਤਾਲਾਂ ਨੂੰ ਹਦਾਇਤਾਂ ਦੀ ਪਾਲਣਾ ਕਰਦਿਆਂ ਲੋੜਵੰਦ ਲੋਕਾਂ ਲਈ 50 ਫ਼ੀਸਦੀ ਬੈੱਡ ਛੱਡਣੇ ਚਾਹੀਦੇ ਸਨ। ਫਿਲਹਾਲ 19 ਹਸਪਤਾਲ ਮਾਲਕਾਂ ਅਤੇ ਸੀ.ਈ.ਓਜ਼ ਦੇ ਖਿਲਾਫ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 58 ਤਹਿਤ ਕੇਸ ਦਰਜ ਕੀਤਾ ਗਿਆ ਹੈ।