CBI ਨੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਭਾਰਤੀ ਰੇਲਵੇ ਸੇਵਾ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਅਧਿਕਾਰੀ ਦਾ ਨਾਂ ਜਤਿੰਦਰ ਪਾਲ ਸਿੰਘ ਹੈ ਅਤੇ ਉਹ ਇਸ ਸਮੇਂ ਗੁਹਾਟੀ ‘ਚ ਸਹਾਇਕ ਖੇਤਰੀ ਰੇਲਵੇ ਮੈਨੇਜਰ ਦੇ ਅਹੁਦੇ ‘ਤੇ ਤਾਇਨਾਤ ਹੈ।
ADRM ਦੇ ਨਾਲ-ਨਾਲ ਉਸ ਦੇ ਸਹਾਇਕ ਹਰੀਓਮ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਬੀਆਈ ਸੂਤਰਾਂ ਦੇ ਹਵਾਲੇ ਨੇ ਦੱਸਿਆ ਕਿ ਇਹ ਕਾਰਵਾਈ 50 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਕੀਤੀ ਗਈ ਹੈ। ਦੋਵਾਂ ਨੂੰ ਐਤਵਾਰ ਨੂੰ ਦਿੱਲੀ ਤੋਂ ਰਿਸ਼ਵਤ ਲੈਂਦਿਆਂ ਫੜਿਆ ਗਿਆ ਸੀ।
ਜਾਣਕਾਰੀ ਅਨੁਸਾਰ ਜਤਿੰਦਰ ਪਾਲ ਸਿੰਘ 1997 ਬੈਚ ਦੇ ਰੇਲਵੇ ਇੰਜੀਨੀਅਰ ਹਨ। ਵਰਤਮਾਨ ਵਿੱਚ ਉਹ ਗੁਹਾਟੀ ਵਿੱਚ ADRM ਵਜੋਂ ਤਾਇਨਾਤ ਹਨ। ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਹੁਣ ਤੱਕ ਸੀਬੀਆਈ ਨੇ ਗ੍ਰਿਫ਼ਤਾਰੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਹਫ਼ਤੇ 13 ਜਨਵਰੀ ਨੂੰ ਸੀਬੀਆਈ ਨੂੰ ਨੌਕਰੀ ਦੇ ਬਦਲੇ ਜ਼ਮੀਨ ਮਾਮਲੇ ਵਿੱਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕੇਂਦਰ ਦੀ ਮਨਜ਼ੂਰੀ ਮਿਲ ਗਈ ਸੀ। ਵਿਸ਼ੇਸ਼ ਅਦਾਲਤ ਲਈ ਏਜੰਸੀ ਦੀ ਚਾਰਜਸ਼ੀਟ ‘ਤੇ ਨੋਟਿਸ ਲੈਣ ਲਈ, ਸਮਰੱਥ ਅਥਾਰਟੀ ਤੋਂ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਲੈਣੀ ਜ਼ਰੂਰੀ ਹੈ। ਸੀਬੀਆਈ ਨੇ 7 ਅਕਤੂਬਰ 2022 ਨੂੰ ਲਾਲੂ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ 14 ਹੋਰਾਂ ਵਿਰੁੱਧ ਉਨ੍ਹਾਂ ਦੇ ਪਰਿਵਾਰ ਨੂੰ ਤੋਹਫ਼ੇ ਜਾਂ ਵੇਚੀ ਗਈ ਜ਼ਮੀਨ ਦੇ ਬਦਲੇ ਰੇਲਵੇ ਵਿੱਚ ਕਥਿਤ ਨਿਯੁਕਤੀਆਂ ਦੇ ਸਬੰਧ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਇਹ ਘੁਟਾਲਾ ਕਥਿਤ ਤੌਰ ‘ਤੇ 2004 ਤੋਂ 2009 ਦਰਮਿਆਨ ਹੋਇਆ ਸੀ ਜਦੋਂ ਲਾਲੂ ਪ੍ਰਸਾਦ ਯਾਦਵ ਕੇਂਦਰ ਦੀ ਯੂਪੀਏ ਸਰਕਾਰ ਵਿੱਚ ਰੇਲ ਮੰਤਰੀ ਸਨ।