CBI ਨੇ ਸ਼ੁੱਕਰਵਾਰ ਨੂੰ 538 ਕਰੋੜ ਦੇ ਕਥਿਤ ਬੈਂਕ ਧੋਖਾਧੜੀ ਮਾਮਲੇ ਵਿੱਚ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਖਿਲਾਫ ਵੱਡੀ ਕਾਰਵਾਈ ਕੀਤੀ। ਸੀਬੀਆਈ ਨੇ ਗੋਇਲ ਦੇ ਦਫ਼ਤਰ ਸਮੇਤ ਸੱਤ ਥਾਵਾਂ ’ਤੇ ਛਾਪੇ ਮਾਰੇ। ਇਸ ਤੋਂ ਇਲਾਵਾ ਏਅਰਲਾਈਨ ਦੇ ਸਾਬਕਾ ਡਾਇਰੈਕਟਰ ਗੌਰਾਂਗ ਆਨੰਦ ਸ਼ੈੱਟੀ ਦੇ ਘਰਾਂ ਅਤੇ ਦਫਤਰਾਂ ਦੀ ਵੀ ਤਲਾਸ਼ੀ ਲਈ ਗਈ।
ਸੀਬੀਆਈ ਨੇ ਕਿਹਾ ਕਿ ਜੈੱਟ ਏਅਰਵੇਜ਼ ਦੇ ਦਿੱਲੀ ਅਤੇ ਮੁੰਬਈ ਸਥਿਤ ਅਹਾਤੇ, ਏਅਰਵੇਜ਼ ਦੇ ਸਾਬਕਾ ਅਧਿਕਾਰੀਆਂ ਅਤੇ ਗੋਇਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੇਨਰਾ ਬੈਂਕ ਦੀ ਸ਼ਿਕਾਇਤ ਤੋਂ ਬਾਅਦ ਧੋਖਾਧੜੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿੱਚ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਲਾਏ ਗਏ ਹਨ। ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਨਰੇਸ਼ ਗੋਇਲ ਦੀ ਪਤਨੀ ਅਨੀਤਾ ਗੋਇਲ ਸਮੇਤ ਕਈ ਲੋਕ ਬੈਂਕ ਧੋਖਾਧੜੀ ਮਾਮਲੇ ‘ਚ ਦੋਸ਼ੀ ਹਨ। ਤੁਹਾਨੂੰ ਦੱਸ ਦੇਈਏ ਕਿ ਜੈੱਟ ਏਅਰਵੇਜ਼, ਜੋ ਕਿਸੇ ਸਮੇਂ ਭਾਰਤ ਦੀ ਸਭ ਤੋਂ ਵੱਡੀ ਪ੍ਰਾਈਵੇਟ ਏਅਰਲਾਈਨਜ਼ ਵਿੱਚੋਂ ਇੱਕ ਸੀ, ਪਰ ਏਅਰਵੇਜ਼ ਨੇ ਅਪ੍ਰੈਲ 2019 ਵਿੱਚ ਨਕਦੀ ਦੀ ਕਮੀ ਦਾ ਹਵਾਲਾ ਦਿੰਦੇ ਹੋਏ ਆਪਣਾ ਸੰਚਾਲਨ ਮੁਅੱਤਲ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਇਸ ਤੋਂ ਬਾਅਦ, ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (NCLT) ਵਿੱਚ ਦੀਵਾਲੀਆ ਹੱਲ ਪ੍ਰਕਿਰਿਆ ਦੇ ਤਹਿਤ ਜਾਲਾਨ ਕਾਲਰੋਕ ਕੰਸੋਰਟੀਅਮ ਦੁਆਰਾ ਜੈੱਟ ਏਅਰਵੇਜ਼ ਲਈ ਬੋਲੀ ਜਿੱਤਣ ਤੋਂ ਬਾਅਦ ਕੰਪਨੀ ਨੂੰ ਮੁੜ ਸੁਰਜੀਤ ਕਰਨ ਦੀ ਪ੍ਰਕਿਰਿਆ ਵਿੱਚ ਸੀ। ਦੱਸ ਦੇਈਏ ਕਿ ਨਰੇਸ਼ ਗੋਇਲ, ਅਨੀਤਾ ਗੋਇਲ, ਜੈੱਟ ਏਅਰਵੇਜ਼ ਅਤੇ ਹੋਰ ਦੋਸ਼ੀਆਂ ਨੇ ਪੂਰੇ ਮਾਮਲੇ ‘ਚ ਅਜੇ ਤੱਕ ਕੁਝ ਨਹੀਂ ਕਿਹਾ ਹੈ। ਇਸ ਦੇ ਨਾਲ ਹੀ ਸੀਬੀਆਈ ਨੇ ਕਿਹਾ ਕਿ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।