ਤਾਮਿਲਨਾਡੂ ਦੇ ਕੂਨੂਰ ‘ਚ ਹਵਾਈ ਸੈਨਾ ਦੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੁਦ ਸੀਡੀਐਸ ਵਿਪਿਨ ਰਾਵਤ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਵਾਈ ਸੈਨਾ ਦੇ ਮੁਖੀ ਨੂੰ ਵੀ ਤੁਰੰਤ ਹਾਦਸੇ ਵਾਲੀ ਥਾਂ ‘ਤੇ ਭੇਜਿਆ ਹੈ। ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਨੇ ਫੌਜ ਦੇ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੁੱਦੇ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਹੈ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਸੀਡੀਐਸ ਵਿਪਿਨ ਰਾਵਤ ਦੇ ਘਰ ਪਹੁੰਚੇ। ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਵੀਰਵਾਰ ਨੂੰ ਸੰਸਦ ‘ਚ ਇਸ ਮਾਮਲੇ ‘ਤੇ ਜਾਣਕਾਰੀ ਦੇ ਸਕਦੇ ਹਨ।
ਇਹ ਵੀ ਪੜ੍ਹੋ : Mi-17 V5 ਕ੍ਰੈਸ਼: ਬਿਪਿਨ ਰਾਵਤ ਸੁਰੱਖਿਅਤ ਤੇ ਹਸਪਤਾਲ ਲਿਜਾਇਆ ਗਿਆ- ਰਿਪੋਰਟਾਂ
ਭਾਰਤੀ ਹਵਾਈ ਸੈਨਾ (IAF) ਦਾ MI-ਸੀਰੀਜ਼ ਹੈਲੀਕਾਪਟਰ ਚੀਫ਼ ਆਫ਼ ਡਿਫੈਂਸ ਸਟਾਫ (CDS), ਬਿਪਿਨ ਰਾਵਤ, ਉਨ੍ਹਾਂ ਦੇ ਸਟਾਫ਼ ਅਤੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਜਾ ਰਿਹਾ ਸੀ, ਜੋ ਤਾਮਿਲਨਾਡੂ ਦੇ ਕੂਨੂਰ ਵਿੱਚ ਕੋਇੰਬਟੂਰ ਅਤੇ ਸੁਲੂਰ ਵਿਚਕਾਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਵਿੱਚ ਕੁੱਲ 14 ਲੋਕ ਸਵਾਰ ਸਨ।
ਵੀਡੀਓ ਲਈ ਕਲਿੱਕ ਕਰੋ -: