ਇਸ ਸਮੇਂ ਇੱਕ ਵੱਡੀ ਖਬਰ ਤਾਮਿਲਨਾਡੂ ਤੋਂ ਆਈ ਹੈ। ਜਿੱਥੇ ਦੇ ਨੀਲਗਿਰੀ ਜ਼ਿਲ੍ਹੇ ਵਿੱਚ ਫੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹੈਲੀਕਾਪਟਰ ਕ੍ਰੈਸ਼ ਹੋਣ ਮਗਰੋਂ IAF ਦੇ Mi-17V5 ਹੈਲੀਕਾਪਟਰ ‘ਤੇ ਸਵਾਰ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਸੀਡੀਐਸ ਰਾਵਤ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ। ਹੈਲੀਕਾਪਟਰ ਤਾਮਿਲਨਾਡੂ ਦੇ ਕੰਨੂਰ ਨੇੜੇ ਕਰੈਸ਼ ਹੋਇਆ ਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ‘ਚ ਸੀਡੀਐਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ ਕੁੱਲ 14 ਲੋਕ ਸਵਾਰ ਸਨ।ਜਿਨ੍ਹਾਂ ‘ਚ 7 ਲੋਕ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਚਾਰ ਲਾਸ਼ਾਂ ਵੀ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : Mi-17 V5 ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਕੁਝ ਮਿੰਟ ਪਹਿਲਾਂ ਦੀ ਵੱਡੀ ਜਾਣਕਾਰੀ ਆਈ ਸਾਹਮਣੇ
ਸੂਤਰਾਂ ਮੁਤਾਬਕ, ਤਮਿਲਨਾਡੂ ਦੇ ਕੋਇੰਬਟੂਰ ਅਤੇ ਸਲੂਰ ਵਿਚਕਾਰ ਹਾਦਸੇ ਦਾ ਸ਼ਿਕਾਰ ਹੋਏ ਐੱਮ. ਆਈ. ਸੀਰੀਜ਼ ਦੇ ਹੈਲੀਕਾਪਟਰ ਵਿੱਚ ਸੀ. ਡੀ. ਐੱਸ. ਬਿਪਿਨ ਰਾਵਤ, ਉਨ੍ਹਾਂ ਦੇ ਕਰਮਚਾਰੀ ਅਤੇ ਪਰਿਵਾਰ ਦੇ ਕੁਝ ਮੈਂਬਰ ਸਵਾਰ ਸਨ।
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
