ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦਾ ਅੰਤਿਮ ਸੰਸਕਾਰ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੀਤਾ ਜਾਵੇਗਾ।ਸੀਡੀਐੱਸ ਰਾਵਤ ਨੂੰ 17 ਤੋਪਾਂ ਦੀ ਸਲਾਮੀ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ। ਉਨ੍ਹਾਂ ਦੇ ਅੰਤਿਮ ਸੰਸਕਾਰ ‘ਚ ਫੌਜ ਦੇ 800 ਜਵਾਨ ਸ਼ਾਮਲ ਹੋਣਗੇ। ਸ਼ਾਮ ਕਰੀਬ 4 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਸ਼੍ਰੀਲੰਕਾ, ਭੂਟਾਨ, ਨੇਪਾਲ ਅਤੇ ਬੰਗਲਾਦੇਸ਼ ਦੇ ਫੌਜੀ ਕਮਾਂਡਰ ਭਾਰਤ ਦੇ ਪਹਿਲੇ CDS ਜਨਰਲ ਬਿਪਿਨ ਰਾਵਤ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। CDS ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀ ਅੰਤਿਮ ਯਾਤਰਾ ਦਿੱਲੀ ਸਥਿਤ ਉਨ੍ਹਾਂ ਦੇ ਘਰ ਤੋਂ ਰਵਾਨਾ ਹੋ ਗਈ ਹੈ।

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਕਰੀਬ 4 ਵਜੇ ਬਰਾਰ ਸਕੁਏਅਰ ਵਿਖੇ ਕੀਤਾ ਜਾਵੇਗਾ। ਇਸ ਦੌਰਾਨ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ ਗਏ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”























