ਕੇਂਦਰੀ ਕਰਮਚਾਰੀਆਂ ਦੀ ਉਡੀਕ ਹੁਣ ਖਤਮ ਹੋ ਗਈ ਹੈ। ਕੇਂਦਰ ਸਰਕਾਰ ਨੇ ਬਜਟ ਤੋਂ ਪਹਿਲਾਂ ਹੀ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅਜਿਹਾ ਉਸ ਵੇਲੇ ਹੋਇਆ ਜਦੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਵਧ ਕੇ 53 ਫੀਸਦੀ ਹੋ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਸਬੰਧੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ। ਇਸ ਕਮਿਸ਼ਨ ਨੂੰ ਸਾਲ 2026 ਵਿੱਚ ਆਪਣੀ ਰਿਪੋਰਟ ਸੌਂਪਣੀ ਹੋਵੇਗੀ।
7ਵਾਂ ਤਨਖਾਹ ਕਮਿਸ਼ਨ ਕਦੋਂ ਖਤਮ ਹੋਵੇਗਾ?
ਜੇ ਤਨਖਾਹ ਕਮਿਸ਼ਨ ਦੇ ਇਤਿਹਾਸ ‘ਤੇ ਨਜ਼ਰ ਮਾਰੀਏ ਤਾਂ ਇਸ ਦਾ ਕਾਰਜਕਾਲ 10 ਸਾਲ ਦਾ ਰਿਹਾ ਹੈ। ਚੌਥਾ, ਪੰਜਵਾਂ ਅਤੇ ਛੇਵਾਂ ਤਨਖਾਹ ਕਮਿਸ਼ਨ 10-10 ਸਾਲਾਂ ਦਾ ਸੀ। ਇਸ ਦੇ ਨਾਲ ਹੀ, 7ਵਾਂ ਤਨਖਾਹ ਕਮਿਸ਼ਨ 2016 ਵਿੱਚ ਲਾਗੂ ਕੀਤਾ ਗਿਆ ਸੀ, ਜੋ ਦਸੰਬਰ 2025 ਵਿੱਚ ਖਤਮ ਹੋ ਜਾਵੇਗਾ।
ਇਹ ਵੀ ਪੜ੍ਹੋ : ਸਕਿੰਟਾਂ ‘ਚ ਪੂਰਾ ਟੱਬਰ ਖ਼.ਤ/ਮ, ਹੁਸ਼ਿਆਰਪੁਰ ‘ਚ ਸੜਕ ਹਾ.ਦ/ਸੇ ਨੇ ਲਈ ਮਾਸੂਮ ਧੀ ਸਣੇ ਮਾਪਿਆਂ ਦੀ ਜਾ/ਨ
ਰਿਪੋਰਟਾਂ ‘ਤੇ ਨਜ਼ਰ ਮਾਰੀਏ ਤਾਂ 8ਵੇਂ ਤਨਖਾਹ ਕਮਿਸ਼ਨ ‘ਚ ਫਿਟਮੈਂਟ ਫੈਕਟਰ 2.57 ਤੋਂ ਵਧਾ ਕੇ 2.86 ਕੀਤਾ ਜਾ ਸਕਦਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਕੇਂਦਰੀ ਕਰਮਚਾਰੀਆਂ ਦੀ ਘੱਟੋ-ਘੱਟ ਤਨਖਾਹ 18 ਹਜ਼ਾਰ ਰੁਪਏ ਤੋਂ ਵਧ ਕੇ 51,480 ਰੁਪਏ ਹੋ ਜਾਵੇਗੀ। ਪੈਨਸ਼ਨ ਦੀ ਗੱਲ ਕਰੀਏ ਤਾਂ ਇਸ ਵੇਲੇ ਘੱਟੋ-ਘੱਟ ਪੈਨਸ਼ਨ 9 ਹਜ਼ਾਰ ਰੁਪਏ ਹੈ, ਜੋ 25,740 ਰੁਪਏ ਤੱਕ ਵਧ ਸਕਦੀ ਹੈ।
7ਵਾਂ ਤਨਖਾਹ ਕਮਿਸ਼ਨ ਸਾਲ 2016 ਵਿੱਚ ਲਾਗੂ ਕੀਤਾ ਗਿਆ ਸੀ। ਇਸ ਸਾਲ ਫਿਟਮੈਂਟ ਫੈਕਟਰ ਨੂੰ 1.86 ਤੋਂ 2.57 ਤੱਕ ਵਧਾ ਦਿੱਤਾ ਗਿਆ ਸੀ। ਇਸ ਕਾਰਨ ਮੂਲ ਤਨਖ਼ਾਹ ਵਿੱਚ 2.57 ਦੇ ਬਰਾਬਰ ਵਾਧਾ ਹੋਇਆ ਹੈ। ਉਸੇ ਸਮੇਂ ਜਦੋਂ ਫਿਟਮੈਂਟ ਫੈਕਟਰ 1.86 ਸੀ, ਮੂਲ ਤਨਖਾਹ ਨੂੰ 1.86 ਨਾਲ ਗੁਣਾ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: