center within 2 weeks regarding farmers: ਦਿੱਲੀ ਬਾਰਡਰਾਂ ‘ਤੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਡਟਿਆਂ ਨੂੰ ਅੱਜ 43ਵਾਂ ਦਿਨ ਹੈ।ਪਰ ਕਿਸਾਨਾਂ ਅਤੇ ਸਰਕਾਰ ਨਾਲ ਬੈਠਕ ‘ਚ ਸਰਕਾਰ ਵਲੋਂ ਕਿਸਾਨਾਂ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ਹੈ।ਸਰਕਾਰ ਨਾਲ ਕਿਸਾਨਾਂ ਦੀ 7ਵੇਂ ਦੌਰ ਦੀ ਬੈਠਕ ‘ਚੋਂ ਵੀ ਖਾਲੀ ਹੱਥੀਂ ਪਰਤਣਾ ਪਿਆ ਸੀ।ਇਸ ਲਈ ਕੋਰੋਨਾ ਦੇ ਵਧਦੇ ਖਤਰੇ ਨੂੰ ਲੈ ਕੇ ਬੀਤੇ ਦਿਨੀਂ ਅਦਾਲਤ ਵਲੋਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।ਹੁਣ ਸੁਪਰੀਮ ਕੋਰਟ ਵਲੋਂ ਸਰਕਾਰ ਨੂੰ ਜਵਾਬ ਦੇਣ ਲਈ 2 ਹਫਤਿਆਂ ਦਾ ਸਮਾਂ ਦਿੱਤਾ ਹੈ।ਸਰਕਾਰ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਹੈ ਕਿ ਦਿੱਲੀ ਬਾਰਡਰਾਂ ‘ਤੇ ਪ੍ਰਦਰਸ਼ਨਕਾਰੀ ਕਿਸਾਨਾਂ ‘ਚ ਕੋਰੋਨਾ ਨਾ ਫੈਲੇ ਇਸ ਸਬੰਧੀ ਕੀ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦੀ ਭੀੜ ਵਿਚ ਵੀ ਅਜਿਹੇ ਹੀ ਹਾਲਾਤ ਪੈਦਾ ਹੋ ਜਾਣਗੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੁਛਿਆ ਹੈ ਕਿ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਕੀ ਕਦਮ ਚੁੱਕੇ ਗਏ ਹਨ?
ਸੁਪਰੀਮ ਕੋਰਟ ਨੇ ਕੇਂਦਰ ਨੂੰ ਇਸਦਾ ਜਵਾਬ ਦੇਣ ਲਈ ਦੋ ਹਫ਼ਤੇ ਦਾ ਸਮਾਂ ਦਿੱਤਾ ਹੈ। ਤਿੰਨ ਜੱਜਾਂ ਦੀ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਤੋਂ ਪੁੱਛਿਆ, ਠੀਕ ਅਜਿਹੀ ਹੀ ਸਮੱਸਿਆ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਵੀ ਪੈਦਾ ਹੋ ਸਕਦੀ ਹੈ।ਸੁਪਰੀਮ ਕੋਰਟ ਦੀ ਬੈਂਚ ਨੇ ਜੰਮੂ-ਕਸ਼ਮੀਰ ਦੀ ਵਕੀਲ ਸੁਪ੍ਰੀਆ ਪੰਡਿਤਾ ਵੱਲੋਂ ਜਮਾਤ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਲਈ ਦਾਇਰ ਕੀਤੀ ਗਈ। ਪਟੀਸ਼ਨ ‘ਚ ਜਮਾਤ ਵਰਗੇ ਮਾਮਲਿਆਂ ਨੂੰ ਅੱਗੇ ਤੋਂ ਰੋਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ ਤਾਂਕਿ ਇਸ ਨਾਲ ਆਮ ਜਨਤਾ ਦੀ ਸਿਹਤ ਨੂੰ ਨੁਕਸਾਨ ਨਾ ਹੋਵੇ। ਪੰਡਿਤਾ ਦੇ ਵਕੀਲ ਓ.ਪੀ ਪਰਿਹਾਰ ਨੇ ਜਮਾਤ ਮਾਮਲੇ ਨੂੰ ਲੈ ਕੇ ਕਿਹਾ ਕਿ ਹੁਣ ਤੱਕ ਇਸਦੇ ਪ੍ਰਮੁੱਖ ਮੌਲਾਨਾ ਸਾਦ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਇਸ ‘ਤੇ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਅਸੀਂ ਕਿਸੇ ਇਕ ਆਦਮੀ ‘ਚ ਰੁਚੀ ਨਹੀਂ ਰੱਖਦੇ।ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਨੂੰ ਨਹੀਂ ਪਤਾ ਕਿ ਕਿਸਾਨਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਰਿਹਾ ਹੈ ਜਾਂ ਨਹੀਂ।ਕੋਰੋਨਾ ਦੇ ਫੈਲਾਅ ਰੋਕਣ ਲਈ ਤੁਸੀਂ ਕੀ ਗਾਈਡਲਾਈਨਜ਼ ਜਾਰੀ ਕੀਤੀਆਂ ਹਨ।ਸਰਕਾਰ ਵਲੋਂ ਤੁਸ਼ਾਰ ਮਹਿਤਾ ਨੇ ਕੋਰਟ ਨੂੰ ਦੱਸਿਆ ਕਿ ਜਮਾਤੀਆਂ ਦਾ ਮਾਮਲਾ ਅਜੇ ਵੀ ਚੱਲ ਰਿਹਾ ਹੈ।ਉਨ੍ਹਾਂ ਨੇ ਇਸ ਤੋਂ ਵੱਧ ਗਿਣਤੀ ‘ਚ ਲੋਕਾਂ ਦਾ ਇਕੱਠ ਹੋਣ ਨੂੰ ਲੈ ਕੇ ਕੋਰੋਨਾ ਗਾਈਡਲਾਈਨਜ਼ ਦਾ ਜ਼ਿਕਰ ਕਰਦੇ ਹੋਏ ਦੋ ਹਫਤਿਆਂ ਦਾ ਸਮਾਂ ਦਿੱਤਾ ਹੈ।
ਵੇਖੋ ਗਾਜੀਪੁਰ ਬਾਰਡਰ ਤੋਂ ਕਿਸਾਨਾਂ ਦੇ ਵੱਡੇ ਟ੍ਰੈਕਟਰ ਮਾਰਚ ਦੀਆਂ LIVE ਤਸਵੀਰਾਂ, ਸੁਣੋ ਕੀ ਕਹਿੰਦੇ ਆਗੂ…