ਅਗਨੀਵੀਰਾਂ ‘ਤੇ ਕੇਂਦਰ ਸਰਕਾਰ ਦੇ ਫੈਸਲੇ ਦੇ 2 ਸਾਲਾਂ ਬਾਅਦ CISF ਤੇ BSF ਨੇ ਵੀਰਵਾਰ ਨੂੰ ਸਾਬਕਾ ਅਗਨੀਵੀਰਾਂ ਨੂੰ 10% ਰਾਖਵਾਂਕਰਨ ਦੇਣ ਦਾ ਐਲਾਨ ਕੀਤਾ। ਇਸਦੇ ਲਈ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਲਦ ਹੀ ਨਿਯਮ ਲਾਗੂ ਕੀਤੇ ਜਾਣਗੇ। CISF ਨੇ ਇਸਦੇ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ ਤੇ ਇਸ ਫੈਸਲੇ ਦੇ ਆਧਾਰ ‘ਤੇ CISF ਜਲਦ ਹੀ ਭਰਤੀਆਂ ਦੇ ਲਈ ਇਹ ਨਿਯਮ ਲਾਗੂ ਕਰੇਗੀ। ਉੱਥੇ ਹੀ BSF ਨੇ ਇਸਦੇ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ BSF ਡੀਜੀ ਨਿਤਿਨ ਅਗਰਵਾਲ ਤੇ CISF ਡੀਜੀ ਨੀਨਾ ਸਿੰਘ ਨੇ ਇਹ ਜਾਣਕਾਰੀ ਦਿੱਤੀ। ਦਰਅਸਲ, 18 ਜੂਨ 2022 ਨੂੰ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਵਿੱਚ ਕਿਹਾ ਸੀ ਕਿ CAPF ਤੇ ਅਸਮ ਰਾਇਫਲਸ ਵਿੱਚ ਸਾਬਕਾ ਅਗਨੀਵੀਰਾਂ ਨੂੰ 10% ਰਾਖਵਾਂਕਰਨ ਦਿੱਤਾ ਜਾਵੇਗਾ। CAPF ਦੇ ਅਧੀਨ BSF, CRPF, ITBP, SSB ਤੇ CISF ਆਉਂਦੀ ਹੈ।
ਉੱਥੇ ਹੀ ਇਸ ਮਾਮਲੇ ਨੂੰ ਲੈ ਕੇ BSF ਦੇ ਡੀਜੀ ਨਿਤਿਨ ਅਗਰਵਾਲ ਨੇ ਕਿਹਾ ਕਿ ਅਸੀਂ ਸੈਨਿਕ ਤਿਆਰ ਕਰ ਰਹੇ ਹਾਂ, ਇਸ ਤੋਂ ਵਧੀਆ ਕੁਝ ਨਹੀਂ ਹੋ ਸਕਦਾ। ਇਸ ਨਾਲ ਸਾਰੇ ਬਲਾਂ ਵਿੱਚ ਸਾਬਕਾ ਅਗਨੀਵੀਰਾਂ ਨੂੰ ਭਰਤੀ ਵਿੱਚ 10% ਰਾਖਵਾਂਕਰਨ ਮਿਲੇਗਾ। CISF ਦੀ ਡੀਜੀ ਨੀਨਾ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਆਰਮਡ ਪੁਲਿਸ ਬਲਾਂ ਵਿੱਚ ਸਾਬਕਾ ਅਗਨੀਵੀਰਾਂ ਦੀ ਭਰਤੀ ਦਾ ਵੱਡਾ ਕਦਮ ਚੁੱਕਿਆ ਹੈ। ਇਸ ਨੂੰ ਲੈ ਕੇ CISF ਨੇ ਵੀ ਸਾਰੇ ਇੰਤਜ਼ਾਮ ਕਰ ਲਏ ਹਨ। ਕਾਂਸਟੇਬਲਾਂ ਦੀਆਂ 10% ਅਸਾਮੀਆਂ ਸਾਬਕਾ ਅਗਨੀਵੀਰਾਂ ਦੇ ਲਈ ਰਾਖਵੀਂਆਂ ਰਹਿਣਗੀਆਂ। ਨਾਲ ਹੀ ਉਨ੍ਹਾਂ ਨੂੰ ਸਰੀਰਕ ਕੁਸ਼ਲਤਾ ਟੈਸਟ ਵਿੱਚ ਛੋਟ ਦਿਤੀ ਜਾਵੇਗੀ।
ਇਹ ਵੀ ਪੜ੍ਹੋ: ਵੱਡੀ ਖਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸਾਲ 2022 ਵਿੱਚ ਹੀ ਇਸ ਸਬੰਧੀ ਐਲਾਨ ਕਰ ਦਿੱਤਾ ਸੀ। ਉਸ ਦੌਰਾਨ ਵੀ ਜਦੋਂ ਅਗਨੀਵੀਰ ਯੋਜਨਾ ਦਾ ਵਿਰੋਧ ਵਧਿਆ ਸੀ ਤਾਂ ਗ੍ਰਹਿ ਮੰਤਰਾਲੇ ਨੇ ਐਲਾਨ ਕੀਤਾ ਸੀ ਕਿ ਅਰਧ ਸੈਨਿਕ ਬਲਾਂ ਦੀ ਨਿਯੁਕਤੀ ਵਿੱਚ ਅਗਨੀਵੀਰਾਂ ਨੂੰ ਪਹਿਲ ਦਿੱਤੀ ਜਾਵੇਗੀ। ਇਨ੍ਹਾਂ ਨੂੰ 10% ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਰੱਖਿਆ ਮੰਤਰਾਲੇ ਨੇ ਵੀ ਅਗਨੀਵੀਰਾਂ ਨੂੰ 10% ਰਾਖਵਾਂਕਰਨ ਦੇਣ ਦਾ ਵਾਅਦਾ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: