ਦੁਨੀਆ ਭਰ ਵਿੱਚ ਫੈਲ ਰਹੇ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨੇ ਦਹਿਸ਼ਤ ਫੈਲਾ ਦਿੱਤੀ ਹੈ। ਇਸੇ ਵਿਚਾਲੇ ਕੇਂਦਰ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਨੂੰ ਲੈ ਕੇ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਤਹਿਤ ਯਾਤਰੀ ਨੂੰ ਏਅਰ ਸੁਵਿਧਾ ਪੋਰਟਲ ‘ਤੇ ਆਪਣੀ ਜਾਣਕਾਰੀ ਦੇਣੀ ਪਵੇਗੀ।

ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ‘ਐਟ ਰਿਸਕ’ ਜਾਂ ਜੋਖਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਇੰਤਜ਼ਾਰ ਕਰਨ ਲਈ ਇੱਕ ਵੱਖਰੀ ਜਗ੍ਹਾ ਤਿਆਰ ਕਰਨ ਦੀ ਗੱਲ ਕਹੀ ਹੈ। ਕਰਨਾਟਕ, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਇਹ ਨਿਯਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਕਰਾਈ FIR, ਕਿਹਾ- ‘ਬਠਿੰਡੇ ਦੇ ਬੰਦੇ ਨੇ ਜਾਨੋਂ ਮਾਰਨ ਦੀ ਦਿੱਤੀ ਧਮਕੀ’
ਦਰਅਸਲ, ਕੇਂਦਰ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਅਨੁਸਾਰ ਬੋਰਡਿੰਗ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ ‘ਤੇ ਇੱਕ ਸਵੈ-ਘੋਸ਼ਣਾ ਫਾਰਮ ਭਰਨਾ ਹੋਵੇਗਾ । ਇਸ ਪੋਰਟਲ ਵਿੱਚ ਪਿਛਲੇ 14 ਦਿਨਾਂ ਵਿੱਚ ਭਾਰਤ ਆਏ ਅੰਤਰਰਾਸ਼ਟਰੀ ਯਾਤਰੀਆਂ ਦੀ ਜਾਣਕਾਰੀ ਹੁੰਦੀ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਏਅਰਲਾਈਨਾਂ ਨੂੰ ਫਲਾਈਟ ਦੇ ਲਗਭਗ 5 ਫੀਸਦੀ ਯਾਤਰੀਆਂ ਦੀ ਜਾਂਚ ਲਈ ਸਹੀ ਪ੍ਰਕਿਰਿਆ ਲਾਗੂ ਕਰਨੀ ਚਾਹੀਦੀ ਹੈ।

ਇਸ ਤੋਂ ਇਲਾਵਾ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਹਰ ਏਅਰਪੋਰਟ ‘ਤੇ ‘ਐਟ ਰਿਸਕ’ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਢੁੱਕਵੀਆਂ ਸਹੂਲਤਾਂ ਦੇ ਨਾਲ ਵਾਲਖਰਾ ਹੋਲਡਿੰਗ ਏਰੀਆ ਬਣਾਇਆ ਜਾ ਸਕਦਾ ਹੈ। ਇਹ ਯਕੀਨੀ ਬਣਾਉਂਦੇ ਹੋਏ ਕਿ ਭੀੜ ਤੋਂ ਬਚ ਕੇ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਸਕਦੀ ਹੈ ।’ ਸਰਕਾਰ ਨੇ ਕਿਹਾ ਹੈ ਕਿ ਲੋੜ ਅਨੁਸਾਰ ਸਾਰੇ ਹਵਾਈ ਅੱਡਿਆਂ ‘ਤੇ ਵਾਧੂ RT-PCR ਸਹੂਲਤ ਤਿਆਰ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “























