Centre states consider imposing lockdown : ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੂੰ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਤਾਲਾਬੰਦੀ (ਲੌਕਡਾਊਨ) ‘ਤੇ ਵਿਚਾਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਲੋਕ ਭਲਾਈ ਦੇ ਹਿੱਤ ਵਿੱਚ ਦੂਜੀ ਲਹਿਰ ਦੇ ਵਾਇਰਸ ਨੂੰ ਰੋਕਣ ਲਈ ਲੌਕਡਾਊਨ ਲਗਾਉਣ ਬਾਰੇ ਵਿਚਾਰ ਕਰ ਸਕਦੇ ਹਨ। ਇਹ ਗੱਲ ਸੁਪਰੀਮ ਕੋਰਟ ਨੇ ਇੱਕ ਅਜਿਹੇ ਸਮੇਂ ਕਹੀ ਹੈ ਜਦੋਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਚਾਰ ਲੱਖ ਦੇ ਨੇੜੇ ਪਹੁੰਚ ਗਏ ਹਨ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਤਾਲਾਬੰਦੀ ਲਾਉਣ ਤੋਂ ਪਹਿਲਾਂ, ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸਦਾ ਸਮਾਜਿਕ ਅਤੇ ਆਰਥਿਕ ਪ੍ਰਭਾਵ ਘੱਟ ਹੋਵੇ। ਅਦਾਲਤ ਦੇ ਅਨੁਸਾਰ, ਉਨ੍ਹਾਂ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਜੋ ਤਾਲਾਬੰਦੀ ਤੋਂ ਪ੍ਰਭਾਵਿਤ ਹੋ ਸਕਦੇ ਹਨ।
ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿੱਚ ਸਥਿਤੀ ਗੰਭੀਰ ਹੁੰਦੀ ਵੇਖਦਿਆਂ ਸੁਪਰੀਮ ਕੋਰਟ ਨੇ ਇਸ ਕੇਸ ਦਾ ਖੁਦ ਹੀ ਨੋਟਿਸ ਲੈਂਦਿਆਂ ਕਿਹਾ ਹੈ ਕਿ ਭਾਵੇਂ ਕਿਸੇ ਮਰੀਜ਼ ਕੋਲ ਰਾਜ / ਕੇਂਦਰ ਸ਼ਾਸਤ ਪ੍ਰਦੇਸ਼ ਦਾ ਸਥਾਨਕ ਪਤਾ ਪ੍ਰਮਾਣ ਪੱਤਰ ਜਾਂ ਆਈ ਡੀ ਪ੍ਰਮਾਣ ਨਹੀਂ ਹੈ ਫਿਰ ਵੀ ਉਸ ਨੂੰ ਹਸਪਤਾਲ ਵਿੱਚ ਦਾਖਲ ਹੋਣ ਅਤੇ ਲੋੜੀਂਦੀਆਂ ਦਵਾਈਆਂ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ ਕੇਂਦਰ ਨੂੰ ਟੀਕੇ ਦੀ ਕੀਮਤ ਅਤੇ ਉਪਲਬਧਤਾ, ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਇਹ ਵੀ ਦੇਖੋ : ਆਕਸੀਜਨ ਦੇ 200 concentrators ਲੈ ਕੇ ਸਿੱਖ ਨੇ ਭਾਰਤ ਲਈ ਭਰੀ ਉਡਾਣ