Centre takes big decision: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਵੱਧ ਰਹੇ ਸੰਕਟ ਦੇ ਵਿਚਕਾਰ ਭਾਰਤ ਸਰਕਾਰ ਨੇ CBSE ਇਮਤਿਹਾਨਾਂ ਬਾਰੇ ਇੱਕ ਵੱਡਾ ਫੈਸਲਾ ਲਿਆ ਹੈ। CBSE ਦੀਆਂ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ, ਜਦੋਂਕਿ 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ । ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਿਆ ਮੰਤਰੀ ਅਤੇ ਮੰਤਰਾਲਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ।
ਇਸ ਤੋਂ ਇਲਾਵਾ ਕੋਰੋਨਾ ਦੇ ਪ੍ਰਕੋਪ ਦੇ ਵਿਚਕਾਰ ਬੁੱਧਵਾਰ ਨੂੰ ਮੱਧ ਪ੍ਰਦੇਸ਼ ਵਿੱਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਐੱਮ ਪੀ ਸਕੂਲ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਨੂੰ 1 ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਸੰਕਟ ਦੇ ਵਿਚਕਾਰ ਕਈ ਰਾਜਾਂ ਦੇ ਮੁੱਖ ਮੰਤਰੀਆਂ, ਨੇਤਾਵਾਂ ਨੇ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ ਕੀਤੀ ਸੀ । ਦੇਸ਼ ਦੇ ਲਗਭਗ 30 ਲੱਖ ਬੱਚਿਆਂ ਨੂੰ CBSE ਦੀ ਪ੍ਰੀਖਿਆ ਦੇਣੀ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਿਛਲੇ ਦਿਨੀਂ ਆਪਣੀ ਪ੍ਰੈਸ ਕਾਨਫਰੰਸ ਵਿੱਚ ਇਸ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਨੇ ਵੀ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਦੇਖੋ: ਦੇਸੀ ਤਰੀਕਿਆਂ ਨਾਲ ਵਰਜਿਸ਼ ਕਰਕੇ ਸਟੀਲ ਬਾਡੀ ਬਣਾ ਲਈ ਗੁਰਦਾਸਪੁਰ ਦੇ ਇਸ ਨੌਜਵਾਨ ਨੇ