ਕੇਂਦਰ ਸਰਕਾਰ ਨੇ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਦੀ ਸੁਰੱਖਿਆ ਨੂੰ Y ਸ਼੍ਰੇਣੀ ਤੋਂ ਵਧਾ ਕੇ Y+ ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ ਦੇਸ਼ ਭਰ ਵਿੱਚ Y+ ਸ਼੍ਰੇਣੀ ਦੀ ਸੁਰੱਖਿਆ ਮਿਲੇਗੀ । ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਆਧਾਰ ‘ਤੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ।
ਕੁਮਾਰ ਵਿਸ਼ਵਾਸ ਨੂੰ MHA ਨੇ ਹੁਣ ਤੱਕ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। Y+ ਸ਼੍ਰੇਣੀ ਦੀ ਸੁਰੱਖਿਆ ਮਿਲਣ ਤੋਂ ਬਾਅਦ ਉਨ੍ਹਾਂ ਨਾਲ CRPF ਕਮਾਂਡੋ ਰਹਿਣਗੇ । ਕੁਮਾਰ ਵਿਸ਼ਵਾਸ ਦੇ ਨਾਲ ਹਥਿਆਰਬੰਦ ਪੁਲਿਸ ਦੇ 11 ਕਮਾਂਡੋ ਤਾਇਨਾਤ ਕੀਤੇ ਜਾਣਗੇ । ਇਸ ਵਿੱਚ 5 ਪੁਲਿਸ ਦੇ ਸਟੈਟਿਕ ਜਵਾਨ ਸੁਰੱਖਿਆ ਲਈ ਉਨ੍ਹਾਂ ਦੇ ਘਰ ਅਤੇ ਆਸ-ਪਾਸ ਰਹਿਣਗੇ। ਇਸ ਦੇ ਨਾਲ 6 ਪੀਐਸਓ 3 ਸ਼ਿਫਟਾਂ ਵਿੱਚ ਉਨ੍ਹਾਂ ਦੀ ਸੁਰੱਖਿਆ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: