ਚੰਪਈ ਸੇਰੋਨ ਝਾਰਖੰਡ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਂਚੀ ਰਾਜ ਭਵਨ ਵਿੱਚ ਇੱਕ ਸਮਾਗਮ ਵਿੱਚ ਉਨ੍ਹਾਂ ਨੇ ਰਾਜ ਦੇ 12ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਚੰਪਈ ਸੇਰੋਨ ਦੇ ਨਾਲ ਹੀ ਕਾਂਗਰਸ ਨੇਤਾ ਆਲਮਗੀਰ ਆਲਮ ਤੇ ਆਰਜੇਡੀ ਨੇਤਾ ਸੱਤਿਆਨੰਦ ਭੋਕਤਾ ਨੂੰ ਵੀ ਰਾਜਪਾਲ ਨੇ ਕੈਬਨਿਟ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਦੱਸ ਦੇਈਏ ਕਿ ਚੰਪਈ ਸੇਰੋਨ ਤੇ ਗਠਜੋੜ ਦੇ ਨੇਤਾਵਾਂ ਨੇ ਵੀਰਵਾਰ ਨੂੰ ਰਾਜਪਾਲ ਨੂੰ ਸੀਪੀ ਰਾਧਾ ਕ੍ਰਿਸ਼ਨ ਦੇ ਅੱਗੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਇਸ ਵਾਰ ਰਾਜਪਾਲ ਨੇ ਉਨ੍ਹਾਂ ਨੂੰ ਰਾਜ ਵਿੱਚ ਨਵੀਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ। ਚੰਪਈ ਨੂੰ 10 ਦਿਨ ਦੇ ਅੰਦਰ ਬਹੁਮਤ ਸਾਬਿਤ ਕਰਨਾ ਪਵੇਗਾ।
ਦੱਸ ਦੇਈਏ ਕਿ ਹੇਮੰਤ ਸੇਰੋਨ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਿਆਸ ਲਗਾਏ ਜਾ ਰਹੇ ਸਨ ਕਿ ਹੇਮੰਤ ਸੇਰੋਨ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਪਤਨੀ ਕਲਪਨਾ ਸੇਰੋਨ ਮੁੱਖ ਮੰਤਰੀ ਬਣ ਸਕਦੀ ਹੈ, ਪਰ ਪਰਿਵਾਰ ਵਿੱਚ ਮੁਸ਼ਕਿਲਾਂ ਦੇ ਵਿਚਾਲੇ JMM ਦੀ ਬੈਠਕ ਵਿੱਚ ਚੰਪਈ ਸੇਰੋਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਇਹ ਵੀ ਪੜ੍ਹੋ: IG ਉਮਰਾਨੰਗਲ ਨੂੰ ਵੱਡੀ ਰਾਹਤ, ਹਾਈਕੋਰਟ ਵੱਲੋਂ 15 ਦਿਨਾਂ ‘ਚ ਮੁੜ ਡਿਊਟੀ ‘ਤੇ ਬਹਾਲੀ ਦੇ ਹੁਕਮ ਜਾਰੀ
ਜ਼ਿਕਰਯੋਗ ਹੈ ਕਿ ਰਾਜਪਾਲ ਦੇ ਸੱਦੇ ਤੋਂ ਪਹਿਲਾਂ ਵੀ ਚੰਪਈ ਸੇਰੋਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ ਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਚੰਪਈ ਸੇਰੋਨ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਨਾਲ 47 ਵਿਧਾਇਕਾਂ ਦਾ ਸਮਰਥਨ ਹੈ। ਵਿਧਾਇਕ ਦਲ ਦਾ ਨੇਤਾ ਹੋਣ ਦੇ ਬਾਅਦ ਉਨ੍ਹਾਂ ਨੇ ਗਰੀਬ ਲੋਕਾਂ ਦੇ ਹੱਕ ਵਿੱਚ ਲੜਾਈ ਜਾਰੀ ਰੱਖਣ ਦੀ ਗੱਲ ਕਹੀ।
ਵੀਡੀਓ ਲਈ ਕਲਿੱਕ ਕਰੋ –