ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਚੰਡੀਗੜ੍ਹ ਦੇ ਲੋਕ ਦੀਵਾਲੀ ਨੂੰ ਸਿਰਫ਼ 2 ਘੰਟੇ ਹੀ ਪਟਾਕੇ ਚਲਾ ਸਕਣਗੇ। ਪ੍ਰਸ਼ਾਸਨ ਨੇ ਇਸਨੂੰ ਲੈ ਕੇ ਆਦੇਸ਼ ਜਾਰੀ ਕਰ ਦਿੱਤੇ ਹਨ। ਆਦੇਸ਼ਾਂ ਅਨੁਸਾਰ ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਪਟਾਕੇ ਚਲਾਉਣ ਦੀ ਲੋਕਾਂ ਨੂੰ ਛੋਟ ਮਿਲੀ ਹੈ। ਉੱਥੇ ਹੀ ਦੀਵਾਲੀ ਵਾਲੀ ਰਾਤ ਲੋਕ 8 ਵਜੇ ਤੋਂ ਲੈ ਕੇ 10 ਵਜੇ ਤੱਕ ਪਟਾਕੇ ਚਲਾ ਸਕਣਗੇ। ਸਾਈਲੈਂਟ ਜ਼ੋਨ ਦੇ ਲਈ ਆਦੇਸ਼ ਵਿੱਚ ਲਿਖਿਆ ਹੈ ਕਿ 100 ਮੀਟਰ ਦੂਰ ਹੀ ਲੋਕ ਪਟਾਕੇ ਚਲਾ ਸਕਣਗੇ। ਦੁਸਹਿਰੇ ‘ਤੇ ਪੁਤਲਾ ਫੂਕਣ ਦੇ ਦੌਰਾਨ ਸਿਰਫ ਪੁਤਲੇ ਵਿੱਚ ਹੀ ਪਟਾਕੇ ਪਾਏ ਜਾ ਸਕਣਗੇ। ਪ੍ਰਸ਼ਾਸਨ ਨੇ ਕਿਹਾ ਹੀ ਕਿ ਜੇ ਕੋਈ ਇਸਦਾ ਉਲੰਘਣ ਕਰੇਗਾ ਤਾਂ ਉਸਦੇ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਵਿੱਚ ਲਿਖਿਆ ਹੈ ਕਿ ਇਸ ਸਾਲ ਵੀ ਦੁਸਹਿਰਾ, ਦੀਵਾਲੀ ਤੇ ਗੁਰਪੁਰਬ ਦੇ ਮੌਕੇ ‘ਤੇ ਸਿਰਫ ਗ੍ਰੀਨ ਪਟਾਕੇ ਚਲਾਉਣ ਦੀ ਆਗਿਆ ਹੀ ਦਿੱਤੀ ਹੈ। ਸ਼ਹਿਰ ਵਿੱਚ ਵਧਦੇ ਪ੍ਰਦੂਸ਼ਣ ‘ਤੇ ਕਉ ਪਾਉਣ ਦੇ ਲਈ ਤੇ ਉਸਨੂੰ ਘੱਟ ਕਰਨ ਲਈ ਯੂਟੀ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਨਾਲ ਹੀ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੀ ਵਰਤੋਂ ਦੇ ਸਮੇਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਵਿਨੋਦ ਘਈ ਦੇ ਬਾਅਦ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪਿਛਲੇ ਸਾਲ ਤਿਓਹਾਰਾਂ ਦੇ ਦੌਰਾਨ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਆਗਿਆ ਦਿੱਤੀ ਸੀ। ਮਹਾਮਾਰੀ ਦੇ ਕਾਰਨ ਪ੍ਰਸ਼ਾਸਨ ਵੱਲੋਂ 2020 ਤੇ 2021 ਵਿੱਚ ਕੋਰੋਨਾ ਦੇ ਸੰਕ੍ਰਮਣ ਨੂੰ ਰੋਕਣ ਦੇ ਲਈ ਉਪਾਅ ਦੇ ਰੂਪ ਵਿੱਚ ਪਟਾਕਿਆਂ ਦੀ ਵਿਕਰੀ ਤੇ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: