ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੋਮਵਾਰ ਨੂੰ ਆਪਣੇ ਟਵਿੱਟਰ ਹੈਂਡਲ ‘ਤੇ ਇਕ ਤਸਵੀਰ ਸਾਂਝੀ ਕੀਤੀ ਜਿਸ ਵਿੱਚ ਉਹ ਆਪਣੇ ਦਾਦਾ ਓਮ ਪ੍ਰਕਾਸ਼ ਚੌਟਾਲਾ ਦੇ ਪੈਰੀਂ ਹੱਥ ਲਾ ਕੇ ਅਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਵਿਚ ਜੇਜੇਪੀ ਨੇਤਾ ‘ਤੇ ਅਸਿੱਧੇ ਤੌਰ ‘ਤੇ ਹਮਲਾ ਕਰਦਿਆਂ ਕਿਹਾ ਕਿ ‘ਗੱਦਾਰਾਂ’ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ।
ਓਮ ਪ੍ਰਕਾਸ਼ ਚੌਟਾਲਾ, ਜੋ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਪ੍ਰਧਾਨ ਹਨ, ਉਨ੍ਹਾਂ ਨੇ ਕਿਹਾ ਕਿ ਝੂਠ ‘ਤੇ ਆਧਾਰਿਤ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੀ ਹੋਂਦ ਖਤਮ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਜੇਜੇਪੀ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਦੀ ਭਾਈਵਾਲ ਹੈ। ਇਹ ਪਾਰਟੀ ਤਿੰਨ ਸਾਲ ਪਹਿਲਾਂ ਇਨੈਲੋ ਵਿੱਚ ਵਿਵਾਦ ਵਧਣ ਤੋਂ ਬਾਅਦ ਬਣਾਈ ਗਈ ਸੀ। ਓਮ ਪ੍ਰਕਾਸ਼ ਚੌਟਾਲਾ ਦੇ ਵੱਡੇ ਪੁੱਤਰ ਅਜੈ ਸਿੰਘ ਚੌਟਾਲਾ ਦੀ ਅਗਵਾਈ ਵਾਲੀ ਜੇਜੇਪੀ 9 ਦਸੰਬਰ ਨੂੰ ਆਪਣਾ ਸਥਾਪਨਾ ਦਿਵਸ ਮਨਾ ਰਹੀ ਹੈ।
ਇਸ ਤੋਂ ਪਹਿਲਾਂ ਟਵਿੱਟਰ ’ਤੇ ਤਸਵੀਰ ਸ਼ੇਅਰ ਕਰਦੇ ਹੋਏ ਦੁਸ਼ਯੰਤ ਚੌਟਾਲਾ ਨੇ ਹਿੰਦੀ ’ਚ ਲਿਖਿਆ, ‘ਦੋ ਪਲੋਂ ਮੇਂ ਪੂਰੇ ਹੋ ਗਏ ਹੋਂ ਜੈਸੇ ਸਾਰੇ ਅਰਮਾਨ, ਛੂਏ ਦਾਦਾ ਜੀ ਕੇ ਪੈਰ, ਜੈਸੇ ਛੂ ਲਿਆ ਆਸਮਾਨ। ਇਸ ਤੋਂ ਬਾਅਦ ਇਨੈਲੋ ਮੁਖੀ ਨੇ ਕਿਹਾ ਕਿ ਉਨ੍ਹਾਂ ਕਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ ਅਤੇ ਅਨੁਸ਼ਾਸਨਹੀਣਤਾ ਵਾਲੇ ਲੋਕਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ। ਉਨ੍ਹਾਂ ਹਮੇਸ਼ਾ ਚੌਧਰੀ ਦੇਵੀ ਲਾਲ ਦੀਆਂ ਨੀਤੀਆਂ ਦਾ ਪਾਲਣ ਕੀਤਾ ਹੈ ਅਤੇ ਕਦੇ ਵੀ ਸੱਤਾ ਪ੍ਰਾਪਤੀ ਲਈ ਰਾਜਨੀਤੀ ਨਹੀਂ ਕੀਤੀ।
ਵੀਡੀਓ ਲਈ ਕਲਿੱਕ ਕਰੋ -: