ਜਿੱਥੇ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਬਜਟ ਵਿਗਾੜਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਭਾਰਤ ਵਿੱਚ ਇੱਕ ਅਜਿਹਾ ਸ਼ਹਿਰ ਹੈ ਜਿੱਥੇ ਪੈਟਰੋਲ ਦੀਆਂ ਕੀਮਤਾਂ ਵਿੱਚ ਰਾਹਤ ਦੇਖਣ ਨੂੰ ਮਿਲ ਰਹੀ ਹੈ। ਤੇਲ ਕੰਪਨੀਆਂ ਨੇ ਲਗਭਗ 2 ਹਫਤਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਨਹੀਂ ਕੀਤਾ ਹੈ। ਇਸ ਸਮੇਂ ਭਾਰਤ ‘ਚ ਸਭ ਤੋਂ ਸਸਤਾ ਪੈਟਰੋਲ ਪੋਰਟ ਬਲੇਅਰ ‘ਚ ਮਿਲ ਰਿਹਾ ਹੈ। ਜਿਸ ਦੀ ਕੀਮਤ 91.45 ਰੁਪਏ ਪ੍ਰਤੀ ਲੀਟਰ ਹੈ। ਦੂਜੇ ਪਾਸੇ ਮਹਾਰਾਸ਼ਟਰ ਦੇ ਪਰਭਾਨੀ ‘ਚ ਭਾਰਤ ਦਾ ਸਭ ਤੋਂ ਮਹਿੰਗਾ ਪੈਟਰੋਲ ਵਿਕ ਰਿਹਾ ਹੈ ਜਿੱਥੇ ਇਸ ਦੀ ਕੀਮਤ 123.47 ਰੁਪਏ ਪ੍ਰਤੀ ਲੀਟਰ ਹੈ। ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਇੱਥੇ ਇੱਕ ਲੀਟਰ ਪੈਟਰੋਲ ਦੀ ਕੀਮਤ 105.41 ਰੁਪਏ ਹੈ, ਜਦਕਿ ਮੁੰਬਈ ਵਿੱਚ ਪੈਟਰੋਲ ਦੀ ਕੀਮਤ 120.51 ਰੁਪਏ ਪ੍ਰਤੀ ਲੀਟਰ ਹੈ।
ਡੀਜ਼ਲ ਦੀ ਕੀਮਤ ‘ਤੇ ਨਜ਼ਰ ਮਾਰੀਏ ਤਾਂ ਰਾਜਧਾਨੀ ਦਿੱਲੀ ‘ਚ 96.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦਕਿ ਮੁੰਬਈ ‘ਚ ਡੀਜ਼ਲ 104.77 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 115.12 ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਜਦਕਿ ਡੀਜ਼ਲ 99.83 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਚੇਨਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਤੀ ਲੀਟਰ ਕੀਮਤਾਂ ਕ੍ਰਮਵਾਰ 110.85 ਰੁਪਏ ਅਤੇ 100.94 ਰੁਪਏ ‘ਤੇ ਆ ਗਈਆਂ ਹਨ। ਦੱਸ ਦੇਈਏ ਕਿ ਸਰਕਾਰੀ ਤੇਲ ਵੇਚਣ ਵਾਲੀਆਂ ਕੰਪਨੀਆਂ ਨੇ 22 ਮਾਰਚ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 14 ਵਾਰ ਵਾਧਾ ਕੀਤਾ ਜਾ ਚੁੱਕਾ ਹੈ। ਜਿਸ ਵਿੱਚ ਇਨ੍ਹਾਂ ਦੀਆਂ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕੀਤਾ ਗਿਆ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”