ਛੱਤੀਸਗੜ ਦੇ ਬਲੌਦਾ ਬਾਜ਼ਾਰ -ਭਾਟਾਪਾਰਾ ਵਿੱਚ ਬੀਤੀ ਰਾਤ ਇੱਕ ਵੱਡਾ ਹਾਦਸਾ ਵੇਖਣ ਨੂੰ ਮਿਲਿਆ ਹੈ। ਜਿੱਥੇ ਇੱਕ ਪਿੱਕਅਪ ਦੀ ਟਰੱਕ ਨਾਲ ਟੱਕਰ ਵਿੱਚ 11 ਲੋਕਾਂ ਦੀ ਮੌ.ਤ ਹੋ ਗਈ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਦੱਸਿਆ ਜਾ ਰਹੇ ਹਨ। ਇਸ ਹਾਦਸੇ ਸਬੰਧੀ ਭਾਟਾਪਾਰਾ ਦੇ ਐਸਡੀਓਪੀ ਸਿਧਾਰਥ ਬਘੇਲ ਨੇ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਈ ਸਾਰੇ ਲੋਕਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ 10 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਾਰੇ ਲੋਕ ਇੱਕੋ ਪਰਿਵਾਰ ਦੇ ਸਨ ਤੇ ਕਿਸੇ ਪਰਿਵਾਰਿਕ ਕੰਮ ਲਈ ਖਿਲੋਰਾ ਤੋਂ ਅਰਜੁਨੀ ਪਿੰਡ ਗਏ ਸਨ। ਇਸ ਵਿੱਚ ਮਾਰੇ ਗਏ ਲੋਕਾਂ ਵਿੱਚ 4 ਬੱਚੇ ਵੀ ਸ਼ਾਮਿਲ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਭਿਆਨਕ ਸੜਕ ਹਾਦਸਾ ਬਲੌਦਾਬਾਜ਼ਾਰ-ਭਾਟਾਪਾਰਾ ਰੋਡ ‘ਤੇ ਸਥਿਤ ਖਮਰਿਆ ਇਲਾਕੇ ਵਿੱਚ ਵਾਪਰਿਆ ਹੈ। ਖਿਲੋਰਾ ਤੋਂ ਸਾਹੂ ਪਰਿਵਾਰ ਦੇ ਲੋਕ ਪਿੱਕਅਪ ਵਿੱਚ ਸਵਾਰ ਹੋ ਕੇ ਅਰਜੁਨੀ ਗਏ ਸਨ। ਇਸ ਪਿੱਕਅਪ ਵਿੱਚ 20 ਤੋਂ 25 ਲੋਕ ਸਵਾਰ ਸਨ। ਇਸ ਦੌਰਾਨ ਖਮਰਿਆ ਦੇ ਨੇੜੇ ਦੂਸੇ ਪਾਸਿਓਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਪਿੱਕਅਪ ਨੂੰ ਟੱਕਰ ਮਾਰ ਦਿੱਤੀ। ਦੋਹਾਂ ਗੱਡੀਆਂ ਦੀ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਪਿੱਕਅਪ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉੱਥੇ 3 ਗੰਭੀਰ ਰੂਪ ਵਿੱਚ ਜ਼ਖਮੀ ਲੋਕਾਂ ਨੂੰ ਰਾਏਪੁਰ ਰੈਫਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਛੱਡਣਗੇ ਕੈਨੇਡਾ ਦੀ ਨਾਗਰਿਕਤਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’
ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਇਸ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ 11 ਲੋਕਾਂ ਦੀ ਮੌ.ਤ ‘ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਹਮਦਰਦੀ ਜਤਾਈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਸ ਘਟਨਾ ਦੇ ਜ਼ਖਮੀਆਂ ਨੂੰ ਇਲਾਜ ਦੀ ਵਧੀਆ ਸੁਵਿਧਾ ਮੁਹੱਈਆ ਕਰਵਾਉਣ ਲਈ ਵੀ ਨਿਰਦੇਸ਼ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: