ਛੱਤੀਸਗੜ੍ਹ ਵਿੱਚ ਇੱਕ ਵੱਡੀ ਅਤੇ ਦੁਖਦਾਈ ਘਟਨਾ ਵਾਪਰੀ ਹੈ। ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ਵਿੱਚ ਮੂਰਤੀ ਵਿਸਰਜਨ ਕਰਨ ਜਾ ਰਹੇ ਲੋਕਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਪੂਰੇ ਇਲਾਕੇ ‘ਚ ਤਣਾਅ ਦਾ ਮਾਹੌਲ ਹੈ।
ਗੁੱਸੇ ਵਿੱਚ ਆਏ ਲੋਕਾਂ ਨੇ ਕਈ ਵਾਹਨਾਂ ਨੂੰ ਅੱਗ ਲਾ ਦਿੱਤੀ ਅਤੇ ਵਾਹਨ ਦੇ ਡਰਾਈਵਰ ਦੀ ਕੁੱਟਮਾਰ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਰੋਸ ਹੈ। ਲੋਕਾਂ ਨੇ ਸ਼ਹਿਰ ਨੂੰ ਬੰਦ ਕੀਤਾ ਹੋਇਆ ਹੈ ਅਤੇ ਪਥਲਗਾਓਂ ਪੁਲਿਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਕਾਰ ਆਉਂਦੀ ਅਤੇ ਪਿੱਛੇ ਤੋਂ ਲੋਕਾਂ ਨੂੰ ਕੁਚਲਦੀ ਹੋਈ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : ਸਰਕਾਰ ਦੀ ਵਿਦੇਸ਼ ਨੀਤੀ ‘ਤੇ ਰਾਹੁਲ ਗਾਂਧੀ ਦਾ ਸਵਾਲ, ਕਿਹਾ – ‘ਦੋਸਤਾਂ ਨੂੰ ਕਿਵੇਂ ਗੁਆਉਣਾ ਹੈ ਤੇ…’
ਇਹ ਜਾਣਕਾਰੀ ਮਿਲ ਰਹੀ ਹੈ ਕਿ ਗੁੱਸੇ ਵਿੱਚ ਆਏ ਲੋਕਾਂ ਨੇ ਥਾਣੇ ਦਾ ਘਿਰਾਓ ਕੀਤਾ ਹੈ। ਲੋਕ ਲਗਾਤਾਰ ਨਾਅਰੇ ਲਗਾ ਰਹੇ ਹਨ। ਪੁਲਿਸ ਦੇ ਸਾਰੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਨਾਰਾਜ਼ ਲੋਕਾਂ ਨੂੰ ਸ਼ਾਂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: