Chief minister khattar will not : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 138 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਤਹਿਤ ਹੁਣ ਕਿਸਾਨਾਂ ਨੇ ਹਰਿਆਣੇ ਦੇ ਮੁੱਖ ਮੰਤਰੀ ਨੂੰ ਇੱਕ ਵਾਰ ਫਿਰ ਚਿਤਾਵਨੀ ਦਿੱਤੀ ਹੈ, ਦਰਅਸਲ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ 14 ਅਪ੍ਰੈਲ ਨੂੰ ਇੱਕ ਪ੍ਰੋਗਰਾਮ ਲਈ ਬਦੌਲੀ ਪਿੰਡ ਵਿੱਚ ਦਾਖਲ ਨਹੀਂ ਹੋਣ ਦੇਵੇਗਾ।
ਸਿੰਘੂ ਸਰਹੱਦ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਦੋਸ਼ ਲਾਇਆ ਕਿ ਖੱਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਦਾ ਉਦਘਾਟਨ ਕਰਨ ਦੀ ਆੜ ਵਿੱਚ ਖੇਤਰ ਵਿੱਚ ਸਦਭਾਵਨਾ ਵਿਗਾੜਨ ਲਈ ਆ ਰਹੇ ਹਨ। ਉਨ੍ਹਾਂ ਕਿਹਾ, “ਅਸੀਂ ਬਾਬਾ ਸਾਹਿਬ ਦੀ ਮੂਰਤੀ ਦੇ ਖਿਲਾਫ ਨਹੀਂ ਹਾਂ, ਅਸੀਂ ਖੱਟਰ ਦੇ ਵਿਰੁੱਧ ਹਾਂ। ਸੰਯੁਕਤ ਕਿਸਾਨ ਮੋਰਚਾ ਨੇ ਫੈਸਲਾ ਲਿਆ ਹੈ ਕਿ ਜਿੰਨਾ ਚਿਰ ਸਾਡਾ ਵਿਰੋਧ ਜਾਰੀ ਰਹੇਗਾ, ਅਸੀਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਵਿਰੁੱਧ ਹਾਂ।” ਟਿਕੈਤ ਨੇ ਕਿਹਾ, “ਉਹ ਇਥੇ ਬੁੱਤ ਦਾ ਉਦਘਾਟਨ ਕਰਨ ਨਹੀਂ ਆ ਰਹੇ, ਬਲਕਿ ਲੋਕਾਂ ਵਿੱਚ ਸਦਭਾਵਨਾ ਭੰਗ ਕਰਨ ਦੀ ਭਾਜਪਾ ਦੀ ਸਾਜਿਸ਼ ਦੇ ਹਿੱਸੇ ਵਜੋਂ ਆ ਰਹੇ ਹਨ। ਅਸੀਂ ਖਾਪ ਪੰਚਾਇਤ ਨਾਲ ਮਿਲ ਕੇ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਵਾਂਗੇ।” ਟਿਕੈਤ ਨੇ ਕਿਹਾ, “ਅਸੀਂ ਉਨ੍ਹਾਂ ਨੂੰ ਪਿੰਡ ਵਿੱਚ ਦਾਖਲ ਨਹੀਂ ਹੋਣ ਦੇਵਾਂਗੇ। ਜੇ ਕੋਈ ਹੋਰ ਵਿਅਕਤੀ ਮੂਰਤੀ ਦਾ ਉਦਘਾਟਨ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ।”
ਇਹ ਵੀ ਦੇਖੋ : Lakha Sidhana ਦੇ ਭਰਾ ਨੂੰ ਚੁੱਕਣ ਦੇ ਮਾਮਲੇ ‘ਚ ਦਿੱਲੀ ਪੁਲਿਸ ਦਾ ਆਇਆ ਬਿਆਨ, ਜਾਣੋ ਕੀ ਹੈ ਸੱਚਾਈ