ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਇੱਕ ਸੇਵਾਮੁਕਤ ਕਰਮਚਾਰੀ ਅਤੇ ਇੱਕ 12 ਸਾਲਾ ਬੱਚੇ ਦੀ ਮੌਤ ਹੋ ਗਈ। ਪਹਿਲਾ ਮਾਮਲਾ ਹਿਸਾਰ ਨੇੜੇ ਪਿੰਡ ਮਿਰਜ਼ਾਪੁਰ ਦਾ ਹੈ, ਜਿੱਥੇ ਬੱਚਾ ਆਪਣੇ ਤਾਏ ਨਾਲ ਵਿਆਹ ‘ਤੇ ਜਾ ਰਿਹਾ ਸੀ।
ਦੂਜਾ ਹਾਦਸਾ ਬਰਵਾਲਾ ਦੇ ਪਿੰਡ ਖੜਕ ਪੂਨੀਆ ਨੇੜੇ ਵਾਪਰਿਆ, ਜਿੱਥੇ ਇੱਕ ਬੋਲੈਰੋ ਗੱਡੀ ਨੇ ਬਾਈਕ ਸਵਾਰ ਸਿੰਚਾਈ ਵਿਭਾਗ ਦੇ ਸੇਵਾਮੁਕਤ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਸੋਮਬੀਰ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਭਤੀਜੇ ਮੋਹਿਤ ਨਾਲ ਬਾਈਕ ‘ਤੇ ਵਿਆਹ ‘ਤੇ ਜਾ ਰਿਹਾ ਸੀ। ਕਾਰ ਨੇ ਬਾਈਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਦੋਵੇਂ ਸੜਕ ‘ਤੇ ਡਿੱਗ ਗਏ। ਸੋਮਬੀਰ ਦੇ ਸਿਰ ‘ਤੇ ਸੱਟ ਲੱਗੀ ਹੈ ਅਤੇ ਮੋਹਿਤ ਦੇ ਸਿਰ ਅਤੇ ਲੱਤਾਂ ‘ਤੇ ਸੱਟਾਂ ਲੱਗੀਆਂ ਹਨ। ਗੱਡੀ ਦਾ ਡਰਾਈਵਰ ਮੌਕੇ ‘ਤੇ ਫਰਾਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮੋਹਿਤ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੋਮਬੀਰ ਨੇ ਦੱਸਿਆ ਕਿ ਮੋਹਿਤ ਛੋਟੇ ਭਰਾ ਧਰਮਵੀਰ ਦਾ ਪੁੱਤਰ ਸੀ। ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ।