Chilla border is closed for traffic : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।
ਕਿਸਨ ਅੰਦੋਲਨ ਦੇ ਵਿਚਕਾਰ ਹੁਣ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ-ਨੋਇਡਾ ਬਾਰਡਰ ‘ਤੇ ਚਿੱਲਾ ਬਾਰਡਰ ‘ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਕਾਰਨ ਪੁਲਿਸ ਨੇ ਨੋਇਡਾ, ਗਾਜ਼ੀਆਬਾਦ ਤੋਂ ਦਿੱਲੀ ਜਾਣ ਵਾਲੀ ਆਵਾਜਾਈ ਨੂੰ ਰੋਕ ਦਿੱਤਾ ਹੈ। ਦਿੱਲੀ ਟ੍ਰੈਫਿਕ ਪੁਲਿਸ ਦੇ ਅਨੁਸਾਰ ਇਹ ਫੈਸਲਾ ਰਾਹਗੀਰਾਂ ਦੀ ਸੁਰੱਖਿਆ ਕਾਰਨ ਲਿਆ ਗਿਆ ਹੈ। ਦੂਜੇ ਪਾਸੇ, ਕਿਸਾਨ ਅੰਦੋਲਨ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਦੋ ਦਿਨ ਪਹਿਲਾਂ ਖੇਤੀਬਾੜੀ ਮੰਤਰਾਲੇ ਵੱਲੋ ਕਿਸਾਨ ਸੰਗਠਨ ਨੂੰ ਇੱਕ ਪੱਤਰ ਭੇਜਿਆ ਗਿਆ ਸੀ, ਸਰਕਾਰ ਕਿਸਾਨ ਸੰਗਠਨ ਨਾਲ ਖੁੱਲੇ ਮਨ ਨਾਲ ਗੱਲ ਕਰਨੀ ਚਾਹੁੰਦੀ ਹੈ। ਜੇ ਕਿਸਾਨ ਗੱਲ ਕਰਨਾ ਚਾਹੁੰਦੇ ਹਨ, ਤਾਂ ਤਾਰੀਖ ਨਿਰਧਾਰਤ ਕਰਨ ਅਤੇ ਸਾਨੂੰ ਦੱਸਣ ਕਿ ਅਸੀਂ ਗੱਲਬਾਤ ਲਈ ਤਿਆਰ ਹਾਂ।
ਇਹ ਵੀ ਦੇਖੋ : 27ਵੇਂ ਦਿਨ ਕਿਸਾਨ ਮੋਰਚੇ ਦੀ ਸਟੇਜ਼ ਤੋਂ Live ਤਸਵੀਰਾਂ, ਭੁੱਖ ਹੜਤਾਲ ਤੇ ਕਿਸਾਨ ਆਗੂਆਂ ਦਾ ਦੂਜਾ ਜਥਾ…