ਨਾਗਰਿਕਤਾ ਸੋਧ ਕਾਨੂੰਨ (CAA) ਤਹਿਤ ਪਹਿਲੀ ਵਾਰ 14 ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਮੰਤਰਾਲੇ ਵੱਲੋਂ ਕਿਹਾ ਗਿਾ ਕਿ 14 ਲੋਕਾਂ ਨੂੰ CAA ਦੇ ਸਰਟੀਫਿਕੇਟ ਜਾਰੀ ਕਰ ਦਿੱਤੇ ਗਏ ਹਨ।
ਕੇਂਦਰ ਸਰਕਾਰ ਨੇ 11 ਮਾਰਚ 2024 ਨੂੰ CAA ਦੇਸ਼ ਭਰ ਵਿਚ ਲਾਗੂ ਕੀਤਾ ਸੀ। ਸੀਏਏ ਤਹਿਤ 31 ਦਸੰਬਰ 2014 ਤੋਂ ਪਹਿਲਾਂ ਪਾਕਿਸਤਾਨ, ਬੰਗਲਾਦੇਸ਼, ਅਫਗਾਨਿਸਤਾਨ ਤੋਂ ਆਏ ਗੈਰ-ਮੁਸਲਿਮ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦੀ ਵਿਵਸਥਾ ਹੈ।
ਦਰਅਸਲ 10 ਦਸੰਬਰ 2019 ਨੂੰ ਸਿਟੀਜ਼ਨਸ਼ਿਪ ਅਮੈਂਡਮੈਂਟ ਬਿੱਲ (CAB) ਲੋਕ ਸਭਾ ਤੋਂ ਤੇ ਅਗਲੇ ਦਿਨ ਰਾਜ ਸਭਾ ਤੋਂ ਪਾਸ ਹੋਇਆ ਸੀ। 12 ਦਸੰਬਰ 2019 ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਮਨਜ਼ੂਰੀ ਮਿਲਣ ਦੇ ਬਾਅਦ CAA ਕਾਨੂੰਨ ਬਣ ਗਿਆ ਸੀ। ਸੀਏਏ ਜ਼ਰੀਏ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਤੋਂ ਆਏ ਹਿੰਦੂ, ਸਿੱਖ, ਜੈਨ, ਬੁੱਧ, ਪਾਰਸੀ ਤੇ ਈਸਾਈ ਭਾਈਚਾਰਿਆਂ ਨਾਲ ਸਬੰਧਤ ਘੱਟ ਗਿਣਤੀਆਂ ਨੂੰ ਭਾਰਤੀ ਨਾਗਰਿਕਤਾ ਲੈਣ ਵਿਚ ਆਸਾਨੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: