Claims of reaching one lakh farmers: ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਕਿਸਾਨਾਂ ਨੇ ਦਿੱਲੀ ਵਿੱਚ ਗਣਤੰਤਰ ਦਿਵਸ ਪਰੇਡ ਕੱਢਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਪਰੇਡ 26 ਜਨਵਰੀ ਨੂੰ ਹੋਵੇਗੀ ਅਤੇ ਕਿਸਾਨਾਂ ਨੂੰ 23 ਜਨਵਰੀ ਤੱਕ ਪਹੁੰਚਣ ਦੀ ਅਪੀਲ ਕੀਤੀ ਗਈ ਹੈ, ਪਰ ਕਿਸਾਨ ਪਹਿਲਾਂ ਹੀ ਦਿੱਲੀ ਦੀਆਂ ਹੱਦਾਂ ਤਕ ਪਹੁੰਚਣਾ ਸ਼ੁਰੂ ਹੋ ਗਏ ਹਨ। ਪੰਜਾਬ ਅਤੇ ਹਰਿਆਣਾ ਤੋਂ ਕਿਸਾਨਾਂ ਨੇ ਲਗਾਤਾਰ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ‘ਤੇ ਆਉਣਾ ਸ਼ੁਰੂ ਕਰ ਦਿੱਤਾ ਹੈ। ਦਰਅਸਲ, ਦੋ ਦਿਨਾਂ ਵਿੱਚ ਲਗਭਗ 10 ਹਜ਼ਾਰ ਕਿਸਾਨ ਪੰਜਾਬ ਅਤੇ ਹਰਿਆਣਾ ਤੋਂ ਪਹੁੰਚ ਗਏ ਹਨ। ਇਹ ਵੇਖਦਿਆਂ ਕਿਸਾਨਾਂ ਆਗੂਆਂ ਵੱਲੋਂ ਅਗਲੇ 10 ਦਿਨਾਂ ਵਿੱਚ ਲਗਭਗ ਇੱਕ ਲੱਖ ਕਿਸਾਨਾਂ ਦੇ ਦਿੱਲੀ ਬਾਰਡਰ ‘ਤੇ ਪਹੁੰਚਣ ਦਾ ਦਾਅਵਾ ਕੀਤਾ ਗਿਆ ਹੈ।
ਕਿਸਾਨ ਲਗਭਗ 50 ਦਿਨਾਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ ਅਤੇ ਉਹ ਦਿੱਲੀ ਦੀਆਂ ਸਰਹੱਦਾਂ ਤੇ ਠੰਡ ਦੇ ਬਾਵਜੂਦ ਸੜਕਾਂ ’ਤੇ ਬੈਠੇ ਹਨ। ਇਸ ਦੌਰਾਨ ਕਿਸਾਨਾਂ ਦੀ ਸਰਕਾਰ ਨਾਲ ਲਗਾਤਾਰ ਗੱਲਬਾਤ ਹੋ ਰਹੀ ਹੈ, ਪਰ ਇਸ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲ ਸਕਿਆ। ਇਸ ਦੇ ਨਾਲ ਹੀ, ਇਹ ਕੇਸ ਸੁਪਰੀਮ ਕੋਰਟ ਵਿੱਚ ਜਾਣ ਤੋਂ ਬਾਅਦ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ ਗਤਿਰੋਧ ਕੁਝ ਹੱਦ ਤੱਕ ਘੱਟ ਜਾਵੇਗਾ । ਇਹ ਉਮੀਦ ਮੰਗਲਵਾਰ ਨੂੰ ਉਦੋਂ ਖਤਮ ਹੋ ਗਈ, ਜਦੋਂ ਕਿਸਾਨਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵੀ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ।
ਦਰਅਸਲ, ਪੰਜਾਬ ਅਤੇ ਹਰਿਆਣਾ ਦੇ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਹੋਰ ਵਾਹਨਾਂ ‘ਤੇ ਦਿੱਲੀ ਬਾਰਡਰ ’ਤੇ ਪਹੁੰਚਣੇ ਸ਼ੁਰੂ ਹੋ ਗਏ ਹਨ । ਦੋ ਦਿਨਾਂ ਵਿੱਚ ਇਕੱਲੇ ਕੁੰਡਲੀ ਸਰਹੱਦ ‘ਤੇ ਤਕਰੀਬਨ ਦਸ ਹਜ਼ਾਰ ਕਿਸਾਨ ਪਹੁੰਚ ਗਏ ਹਨ, ਜਦੋਂਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਜੱਥੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸਦੇ ਨਾਲ ਹੀ ਕਿਸਾਨਾਂ ਨੇ ਹਰਿਆਣਾ, ਪੰਜਾਬ, ਯੂਪੀ, ਰਾਜਸਥਾਨ, ਮੱਧ ਪ੍ਰਦੇਸ਼, ਉਤਰਾਖੰਡ ਵਿੱਚ ਜਾਗਰੂਕਤਾ ਮੁਹਿੰਮਾਂ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਇਨ੍ਹਾਂ ਸਾਰੇ ਰਾਜਾਂ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਗਣਤੰਤਰ ਦਿਵਸ ਪਰੇਡ ਤੋਂ ਪਹਿਲਾਂ ਦਿੱਲੀ ਦੀਆਂ ਸਰਹੱਦਾਂ ‘ਤੇ ਬੁਲਾਇਆ ਜਾ ਸਕੇ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਕਿਸਾਨਾਂ ਦੇ ਟਰੈਕਟਰ ਮਾਰਚ ਤੋਂ ਬਾਅਦ ਦਿੱਲੀ ਵਿੱਚ ਕਿਸਾਨ ਪਰੇਡ ਕੱਢਣਾ ਇੱਕ ਵੱਡਾ ਪ੍ਰੋਗਰਾਮ ਹੈ ਅਤੇ ਉਸ ਦੇ ਲਈ ਦੇਸ਼ ਭਰ ਤੋਂ ਕਿਸਾਨ ਇੱਥੇ ਪਹੁੰਚਣਗੇ। ਹਾਲਾਂਕਿ ਕਿਸਾਨਾਂ ਨੂੰ 23 ਜਨਵਰੀ ਤੱਕ ਪਹੁੰਚਣ ਲਈ ਕਿਹਾ ਗਿਆ ਸੀ, ਇਸ ਦੇ ਬਾਵਜੂਦ ਕਿਸਾਨਾਂ ਨੇ ਹੁਣ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ।