ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਅਤੇ ਮੁਕਾਬਲਾ ਅਜੇ ਵੀ ਜਾਰੀ ਹੈ। ਪੁਲਵਾਮਾ, ਹੰਦਵਾੜਾ ਅਤੇ ਗੰਦਰਬਲ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਬੀਤੀ ਰਾਤ 4 ਤੋਂ 5 ਥਾਵਾਂ ‘ਤੇ ਸਾਂਝੀ ਕਾਰਵਾਈ ਸ਼ੁਰੂ ਕੀਤੀ ਗਈ। ਪੁਲਵਾਮਾ ‘ਚ ਹੁਣ ਤੱਕ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ‘ਚ ਇਕ ਪਾਕਿਸਤਾਨੀ ਅੱਤਵਾਦੀ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਗੰਦਰਬਲ ਅਤੇ ਹੰਦਵਾੜਾ ‘ਚ ਵੀ ਇਕ-ਇਕ ਅੱਤਵਾਦੀ ਮਾਰਿਆ ਗਿਆ ਹੈ। ਹੰਦਵਾੜਾ ਅਤੇ ਪੁਲਵਾਮਾ ਵਿੱਚ ਮੁੱਠਭੇੜ ਖਤਮ ਹੋ ਚੁੱਕੇ ਹਨ। ਇਕ ਅੱਤਵਾਦੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਅਤੇ ਸੁਰੱਖਿਆ ਬਲਾਂ ਦੀ ਇੱਕ ਸੰਯੁਕਤ ਟੀਮ ਨੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਸੁਰੱਖਿਆ ਬਲ ਜਿਵੇਂ ਹੀ ਅੱਤਵਾਦੀਆਂ ਦੇ ਲੁਕੇ ਹੋਏ ਸਥਾਨ ‘ਤੇ ਪਹੁੰਚੇ, ਮੁੱਠਭੇੜ ਸ਼ੁਰੂ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: