Cm gehlot attacks pm modi : ਜੈਪੁਰ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਿਗਵੇਦ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਦੇ ਮੁੱਦੇ ‘ਤੇ ਮੋਦੀ ਸਰਕਾਰ ਨੂੰ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੇ ਸਬਰ ਦੀ ਪਰਖ ਨਹੀਂ ਕਰਨੀ ਚਾਹੀਦੀ। ਗਹਿਲੋਤ ਨੇ ਕਿਹਾ, “ਕਾਂਗਰਸ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ ਪਰ ਉਨ੍ਹਾਂ ਮੈਂਬਰਾਂ ਦੀ ਕਮੇਟੀ ਤੋਂ ਕੋਈ ਉਮੀਦ ਨਹੀਂ ਹੈ ਜਿਸ ਨੇ ਕਿਸਾਨ ਬਿੱਲਾਂ ਦਾ ਸਮਰਥਨ ਕੀਤਾ ਹੈ। ਕਿਸਾਨਾਂ ਦੇ ਸਬਰ ਦੀ ਪਰਖ ਕਰਨ ਦੀ ਬਜਾਏ, ਮੋਦੀ ਸਰਕਾਰ ਨੂੰ ਤਿੰਨੋਂ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ।”
ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਦੀ ਭਲਾਈ ਨਾਲ ਹੀ ਸਾਡੀ ਭਲਾਈ ਹੁੰਦੀ ਹੈ। ਰਾਜਨੀਤੀ ਲਈ ਧਰਮ ਦਾ ਸਹਾਰਾ ਲੈਣ ਵਾਲੀ ਭਾਜਪਾ ਨੂੰ ਵੀ ਸਾਡੇ ਧਾਰਮਿਕ ਗ੍ਰੰਥਾਂ ਵਿੱਚ ਲਿਖੀਆਂ ਗੱਲਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਸੀਨੀਅਰ ਕਾਂਗਰਸੀ ਨੇਤਾ ਨੇ ਕਿਹਾ, “ਕੇਂਦਰ ਸਰਕਾਰ ਨੂੰ ਤੁਰੰਤ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ ਅਤੇ ਅੰਨਦਾਤਾ ਨੂੰ ਰਾਹਤ ਦੇਣੀ ਚਾਹੀਦੀ ਹੈ।” ਹਾਲਾਂਕਿ ਕੱਲ ਸੁਪਰੀਮ ਕੋਰਟ ਵਲੋਂ ਜੋ ਕਮੇਟੀ ਬਣਾਈ ਗਈ ਸੀ ਕਿਸਾਨਾਂ ਨੇ ਉਸ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਦੇਖੋ : ਸਮਾਜਿਕ ਬਾਈਕਾਟ ਦੇ ਐਲਾਨ ਦੇ ਬਾਅਦ ਹਰਜੀਤ ਸਿੰਘ ਗਰੇਵਾਲ ਦਾ Exclusive interview