ਚੀਨ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 5 ਨਵੇਂ ਸੰਕਰਮਿਤ ਮਿਲਣ ਅਤੇ ਇੱਕ ਮਰੀਜ਼ ਦੀ ਮੌਤ ਤੋਂ ਬਾਅਦ ਹੜਕੰਪ ਮਚ ਗਿਆ। ਕੋਰੋਨਾ ਦੇ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਐਮਰਜੈਂਸੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਕੁਝ ਅਹਿਮ ਫੈਸਲੇ ਲਏ ਜਾ ਸਕਦੇ ਹਨ । ਹਾਲਾਂਕਿ, ਦਿੱਲੀ ਸਿਹਤ ਵਿਭਾਗ ਦੇ ਅਨੁਸਾਰ ਰਾਜਧਾਨੀ ਵਿੱਚ ਇਸ ਸਮੇਂ ਸੰਕਰਮਣ ਦੀ ਦਰ 0.19 ਪ੍ਰਤੀਸ਼ਤ ਹੈ । ਦਿੱਲੀ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿਹਤ ਵਿਭਾਗ ਨਾਲ ਕੋਰੋਨਾ ਨੂੰ ਲੈ ਕੇ ਕਈ ਮੁੱਦਿਆਂ ‘ਤੇ ਚਰਚਾ ਕਰਨਗੇ । ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕੋਰੋਨਾ ਦੀ ਮੌਜੂਦਾ ਸਥਿਤੀ, ਨਵੇਂ ਰੂਪਾਂ ਤੋਂ ਪੈਦਾ ਹੋਏ ਖ਼ਤਰੇ ਅਤੇ ਇਸਦੇ ਫੈਲਾਅ ਨੂੰ ਕਾਬੂ ਕਰਨ ਲਈ ਕੀ ਕਦਮ ਚੁੱਕੇ ਜਾ ਸਕਦੇ ਹਨ, ਇਨ੍ਹਾਂ ਸਭ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ । ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕਈ ਅਹਿਮ ਐਲਾਨ ਵੀ ਕਰ ਸਕਦੇ ਹਨ । ਗੌਰਤਲਬ ਹੈ ਕਿ ਬੁੱਧਵਾਰ ਨੂੰ ਕੇਂਦਰੀ ਸਿਹਤ ਮੰਤਰੀ ਨੇ ਵੀ ਕੋਰੋਨਾ ਦੇ ਵਧਦੇ ਖ਼ਤਰੇ ਨੂੰ ਲੈ ਕੇ ਮੀਟਿੰਗ ਕੀਤੀ ਸੀ। ਇਸ ਦੇ ਨਾਲ ਹੀ ਰਾਜਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਚੀਨ ‘ਚ ਕਹਿਰ ਦਾ ਕਾਰਨ ਬਣੇ ਓਮੀਕ੍ਰਾਨ ਸਬ-ਵੈਰੀਐਂਟ BF.7 ਦੇ ਚਾਰ ਮਾਮਲੇ ਭਾਰਤ ‘ਚ ਵੀ ਮਿਲੇ
ਦੱਸ ਦੇਈਏ ਕਿ ਇਸ ਸਮੇਂ ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਕੋਰੋਨਾ ਨਾਲ ਸੰਕਰਮਿਤ 17 ਮਰੀਜ਼ ਦਾਖਲ ਹਨ, ਜਦਕਿ 19 ਮਰੀਜ਼ ਆਈਸੋਲੇਸ਼ਨ ਵਿੱਚ ਹਨ। ਦਿੱਲੀ ਵਿੱਚ ਬੁੱਧਵਾਰ ਨੂੰ 2642 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 5 ਲੋਕ ਪਾਜ਼ੀਟਿਵ ਪਾਏ ਗਏ ।
ਵੀਡੀਓ ਲਈ ਕਲਿੱਕ ਕਰੋ -: