CM Kejriwal tweets on Disha ravi arrest: ਗ੍ਰੇਟਾ ਥਨਬਰਗ ਟੂਲਕਿੱਟ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬੈਂਗਲੁਰੂ ਤੋਂ 21 ਸਾਲਾਂ Climate Activist ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦਿਸ਼ਾ ਰਵੀ ਦੀ ਗ੍ਰਿਫਤਾਰੀ ਦਾ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਲੋਕਤੰਤਰ ‘ਤੇ’ ਅਵਿਸ਼ਵਾਸੀ(ਆਸਧਾਰਣ) ਹਮਲਾ’ ਦੱਸਿਆ ਹੈ। ਸੀ ਐਮ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਹੈ, “21 ਸਾਲਾ ਦਿਸ਼ਾ ਰਵੀ ਦੀ ਗ੍ਰਿਫਤਾਰੀ ਲੋਕਤੰਤਰ ‘ਤੇ ਅਵਿਸ਼ਵਾਸੀ (ਆਸਧਾਰਣ) ਹਮਲਾ ਹੈ। ਆਪਣੇ ਕਿਸਾਨਾਂ ਦਾ ਸਮਰਥਨ ਕਰਨਾ ਅਪਰਾਧ ਨਹੀਂ ਹੈ।”
ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦਿਸ਼ਾ ਰਵੀ ਨੂੰ ਸ਼ਨੀਵਾਰ ਨੂੰ ਦਿੱਲੀ ਪੁਲਿਸ ਦੀ ਸਾਈਬਰ ਸੈੱਲ ਦੀ ਟੀਮ ਨੇ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਦੋਸ਼ ਲਗਾਇਆ ਕਿ ਭਾਰਤ ਦੇ ਖ਼ਿਲਾਫ਼ ਵਿਵਾਦ ਫੈਲਾਣ ਦੇ ਲਈ ਰਵੀ ਅਤੇ ਹੋਰਾਂ ਨੇ ਖਾਲਿਸਤਾਨ ਪੱਖੀ ਪੋਇਟਿਕ ਜਸਟਿਸ ਫਾਉਂਡੇਸ਼ਨ ਨਾਲ ਮਿਲ ਕੇ ਕੰਮ ਕੀਤਾ ਹੈ। ਦਿੱਲੀ ਪੁਲਿਸ ਨੇ ਟਵੀਟ ਕਰਕੇ ਦਾਅਵਾ ਕੀਤਾ, “ਰਵੀ ਵੀ ਉਨ੍ਹਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਗ੍ਰੇਟਾ ਥਾਨਬਰਗ ਨਾਲ ਟੂਲਕਿੱਟ ਸਾਂਝੀ ਕੀਤੀ।”
ਦੱਸ ਦੇਈਏ ਕਿ ਸਵੀਡਨ ਦੀ 18 ਸਾਲਾਂ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੇ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਦਿਖਾਉਂਦਿਆਂ ਟਵੀਟ ਕੀਤਾ ਸੀ। ਦੋਸ਼ ਹੈ ਕਿ ਉਸਨੇ ਟੂਲਕਿਟ ਵੀ ਟਵੀਟ ਕੀਤੀ ਸੀ, ਜਿਸ ਵਿੱਚ ਭਾਰਤ ਵਿੱਚ ਅਸਥਿਰਤਾ ਪੈਦਾ ਕਰਨ ਦੀ ਸਾਜਿਸ਼ ਦਾ ਪਲਾਨ ਸੀ। ਦਿੱਲੀ ਪੁਲਿਸ ਨੇ ਉਸਦੇ ਖਿਲਾਫ ਕਿਸਾਨ ਅੰਦੋਲਨ ਉੱਤੇ ਟਵੀਟ ਕਰਨ ਲਈ ਇੱਕ ਕੇਸ ਦਾਇਰ ਕੀਤਾ ਸੀ, ਜਿਸ ਵਿੱਚ ਗ੍ਰੇਟਾ ‘ਤੇ ਅਪਰਾਧਿਕ ਸਾਜਿਸ਼ ਰਚਣ ਅਤੇ ਸਮੂਹਾਂ ਵਿੱਚ ਦੁਸ਼ਮਣੀ ਫੈਲਾਉਣ ਦਾ ਦੋਸ਼ ਲਾਇਆ ਗਿਆ ਸੀ।