ਬੀਕੇਯੂ ਆਗੂ ਗੁਰਨਾਮ ਸਿੰਘ ਚੜੂਨੀ ਸਮੇਤ ਕਈ ਹੋਰ ਆਗੂ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ ਹਨ।
ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਸਮੇਤ ਕਈ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਲਦੀ ਹੀ ਸੀਐਮ ਮਨੋਹਰ ਲਾਲ ਨੂੰ ਮਿਲਣਗੇ। ਮੁੱਖ ਮੰਤਰੀ ਨੂੰ ਮਿਲਣ ਚੰਡੀਗੜ੍ਹ ਪੁੱਜੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਚੜੂਨੀ ਨੇ ਕਿਹਾ ਕਿ ਹਰਿਆਣਾ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ, ਹਰਿਆਣਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦਗਾਰ ਬਣਾਉਣ ਸਣੇ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ।ਫਿਲਹਾਲ ਇਸ ਮਾਮਲੇ ‘ਚ ਹੋਰ ਜਾਣਕਾਰੀ ਦੀ ਉਡੀਕ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦਾ ਘੇਰਾ ਪੈਣ ‘ਤੇ ਕੰਗਣਾ ਨੇ ਮੁਆਫੀ ਮੰਗ ‘ਲਾਇਆ ਕਿਸਾਨ ਏਕਤਾ ਜ਼ਿੰਦਾਬਾਦ ਦਾ ਨਾਅਰਾ’
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਕਰਨਾਲ ਵਿੱਚ ਸੀਐਮ ਮਨੋਹਰ ਲਾਲ ਨੇ ਕਿਹਾ ਸੀ ਕਿ ਅਸੀਂ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ। ਸਾਰੇ ਮਸਲਿਆਂ ਨੂੰ ਗੱਲਬਾਤ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ, ਇਸ ਲਈ ਅਸੀਂ ਸਾਰੇ ਵਿਸ਼ਿਆਂ ‘ਤੇ ਚਰਚਾ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਨੁਮਾਇੰਦਿਆਂ ਨਾਲ ਗੱਲਬਾਤ ਲਈ ਤਿਆਰ ਹਾਂ ਅਤੇ ਜਦੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਬੈਠਣਗੀਆਂ ਤਾਂ ਸਾਰੇ ਮੁੱਦਿਆਂ ‘ਤੇ ਗੱਲਬਾਤ ਕੀਤੀ ਜਾਵੇਗੀ | ਇਸ ‘ਤੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਮਾਮਲਾ ਨਿਪਟਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: